ਸ਼੍ਰੀਨਗਰ- ਸ਼੍ਰੀਨਗਰ 'ਚ ਡਲ ਝੀਲ ਦੀ ਇਕ ਹਾਊਸਬੋਟ 'ਚ ਰੁਕੇ ਅਮਰੀਕੀ ਸੈਲਾਨੀ ਦੀ ਬੁੱਧਵਾਰ ਨੂੰ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 83 ਸਾਲਾ ਜਾਨ ਡੇਵਿਡ ਐਂਡਰਸਨ ਆਪਣੀ ਪਤਨੀ ਜੂਡਿਥ ਐਨ ਮੈਕਾਰਥੀ ਨਾਲ ਕਸ਼ਮੀਰ ਦੀ ਯਾਤਰਾ 'ਤੇ ਆਏ ਸਨ।
ਉਨ੍ਹਾਂ ਦੱਸਿਆ ਕਿ ਰਾਤ ਨੂੰ ਉਨ੍ਹਾਂ ਨੂੰ ਅਚਾਨਕ ਬੇਚੈਨੀ ਮਹਿਸੂਸ ਹੋਈ ਅਤੇ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਮੌਤ ਦੇ ਸਹੀ ਕਾਰਨ ਦਾ ਪਤਾ ਲਾਉਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ ਬੁਕਿੰਗ, ਜਾਣੋ ਰੇਟ
NEXT STORY