ਨਵੀਂ ਦਿੱਲੀ/ਮੁੰਬਈ - ਦਿੱਲੀ ਸਥਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਹਾਲ ਹੀ ਵਿੱਚ ਦਲੇਰ ਮਹਿੰਦੀ ਦੀ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ ਵਿੱਚ ਪਰਫਾਰਮ ਕਰਨ ਨੂੰ ਲੈ ਕੇ ਆਲੋਚਨਾ ਕੀਤੀ ਜਾ ਰਹੀ ਹੈ, ਜਿਸ ਦੇ ਸਬੰਧ ਵਿਚ ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿਚ ਵਰਤੀ ਗਈ ਭਾਸ਼ਾ ਸਹੀ ਨਹੀਂ ਹੈ। ਇਸ ਸਬੰਧ ਵਿਚ ਹਰਮੀਤ ਕਾਲਕਾ ਨੇ ਦਿਲੇਰ ਮਹਿੰਦੀ ਦੇ ਹੱਕ ਵਿਚ ਬੋਲਦੇ ਕਿਹਾ ਕਿ ਦਿਲੇਰ ਮਹਿੰਦੀ ਇੱਕ ਸੀਨੀਅਰ ਕਲਾਕਾਰ ਹੈ। ਉਹ ਪੰਜਾਬੀ ਸੱਭਿਆਚਾਰ ਨੂੰ ਪ੍ਰਮੋਟ ਕਰਦੇ ਰਹੇ ਹਨ। ਉਨ੍ਹਾਂ ਲਈ ਜਿਹੜੀ ਭਾਸ਼ਾਂ ਦਾ ਇਸਤੇਮਾਲ ਕੀਤਾ ਗਿਆ ਹੈ, ਉਹ ਸਹੀ ਨਹੀਂ ਹੈ।
ਇਹ ਵੀ ਪੜ੍ਹੋ : ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨ ! ਚੜ੍ਹਿਆ 1.14 ਕਰੋੜ ਦਾ ਚੜ੍ਹਾਵਾ
ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਗੁਰੂ ਘਰ ਨਾਲ ਜੁੜਿਆ ਹੋਇਆ ਹੈ। ਉਹ ਦਿੱਲੀ ਦੇ ਰਹਿਣ ਵਾਲੇ ਹਨ। ਮੰਤਰੀ ਵਲੋਂ ਜੋ ਬਿਆਨ ਦਿੱਤਾ ਗਿਆ ਹੈ, ਉਹ ਉਨ੍ਹਾਂ ਨੂੰ ਨਹੀਂ ਦੇਣਾ ਚਾਹੀਦਾ ਸੀ। ਸਿੱਖਾਂ ਨੂੰ ਲੈ ਕੇ ਅਜਿਹੇ ਕਿਸੇ ਤਰ੍ਹਾਂ ਦੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੇ ਸਬੰਧ ਵਿਚ ਦਲੇਰ ਮਹਿੰਦੀ ਦੇ ਨਾਲ ਖੜ੍ਹੇ ਹਾਂ। ਮੰਤਰੀ ਨੇ ਜਿਹੜੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਨੂੰ ਲੈ ਕੇ ਮੁਆਫੀ ਮੰਗਣੀ ਚਾਹੀਦੀ ਹੈ। ਮੰਤਰੀ ਨੂੰ ਜਨਤਕ ਸਥਾਨ 'ਤੇ ਅਜਿਹੀ ਭਾਸ਼ਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸੀ। ਜੇਕਰ ਕੁਝ ਅਜਿਹਾ ਹੁੰਦਾ ਵੀ ਹੈ ਤਾਂ ਇਸ ਸਬੰਧ ਵਿਚ ਵੱਖਰੇ ਤੌਰ 'ਤੇ ਗੱਲਬਾਤ ਕੀਤੀ ਜਾ ਸਕਦੀ ਸੀ। ਬਾਲੀਵੁੱਡ ਤੋਂ ਲੈ ਕੇ ਦੁਨੀਆ ਦਾ ਹਰੇਕ ਵਿਅਕਤੀ ਉਨ੍ਹਾਂ ਦੇ ਨਾਲ ਖੜ੍ਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਦੂਜੇ ਪਾਸੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿਲੇਰ ਮਹਿੰਦੀ ਦੇ ਹੱਕ ਵਿਚ ਬੋਲਦੇ ਹੋਏ ਕਿਹਾ ਕਿ ਦਿਲੇਰ ਮਹਿੰਦੀ ਕੋਈ ਨਸ਼ਾ ਨਹੀਂ ਕਰਦਾ। ਜਨਤਕ ਤੌਰ 'ਤੇ ਉੱਤਰਾਖੰਡ ਦੇ ਮੰਤਰੀ ਨੇ ਜਿਹੜੀ ਭਾਸ਼ਾ ਦੀ ਵਰਤੋਂ ਕੀਤੀ ਹੈ, ਉਸ ਦੀ ਅਸੀਂ ਨਿੰਦਾ ਕਰਦੇ ਹਾਂ। ਇਸ ਮਾਮਲੇ ਦੇ ਸਬੰਧ ਵਿਚ ਮੰਤਰੀ ਸੁਬੋਧ ਉਨਿਆਲ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਸ਼ਾਮ 6:00 ਵਜੇ ਸ਼ੁਰੂ ਹੋਣਾ ਸੀ ਪਰ ਰਾਤ 11:00 ਵਜੇ ਸ਼ੁਰੂ ਹੋਇਆ। ਇਸ ਦੌਰਾਨ ਦਿਲੇਰ ਮਹਿੰਦੀ ਨੇ 3 ਘੰਟੇ ਸਟੇਜ 'ਤੇ ਸ਼ੋਅ ਕੀਤਾ, ਜਿਸ ਦੇ ਬਾਵਜੂਦ ਉਨ੍ਹਾਂ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ
NEXT STORY