ਭਦੋਹੀ : ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ 'ਚ ਇਕ ਮੰਦਰ ਨੇੜੇ ਹੈਂਡ ਪੰਪ ਤੋਂ ਕਥਿਤ ਤੌਰ 'ਤੇ ਇਕ ਨੌਜਵਾਨ ਵਲੋਂ ਪਾਣੀ ਪੀਣ 'ਤੇ 7 ਨੌਜਵਾਨਾਂ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਦਿੱਤੀ। ਕੁੱਟਮਾਰ ਕਰਨ ਦੇ ਦੋਸ਼ 'ਚ 7 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਇਹ ਕੇਸ ਅਦਾਲਤ ਦੇ ਹੁਕਮਾਂ ’ਤੇ ਦਰਜ ਕੀਤਾ ਹੈ। ਭਦੋਹੀ ਦੇ ਐੱਸਪੀ ਮੀਨਾਕਸ਼ੀ ਕਾਤਿਆਯਨ ਨੇ ਦੱਸਿਆ ਕਿ ਇਹ ਘਟਨਾ 26 ਜੁਲਾਈ ਨੂੰ ਸ਼ਾਮ 5 ਵਜੇ ਸ਼ਹਿਰ ਦੇ ਕੋਤਵਾਲੀ ਖੇਤਰ ਦੇ ਗਾਂਧੀ ਨਗਰ ਇਲਾਕੇ ਵਿੱਚ ਵਾਪਰੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਭਿਸ਼ੇਕ ਗੌਤਮ (24) ਵਜੋਂ ਹੋਈ ਹੈ।
ਇਹ ਵੀ ਪੜ੍ਹੋ - Karva Chauth 2024: ਕਰਵਾਚੌਥ ਵਾਲੇ ਦਿਨ ਜਾਣੋ ਕਿਹੜੇ ਸ਼ਹਿਰ 'ਚ ਕਿਸ ਸਮੇਂ ਨਿਕਲੇਗਾ ਚੰਨ
ਪ੍ਰਾਪਤ ਜਾਣਕਾਰੀ ਅਨੁਸਾਰ ਅਧਿਕਾਰੀ ਨੇ ਦੱਸਿਆ ਕਿ ਕਬੱਡੀ ਖਿਡਾਰੀ ਅਭਿਸ਼ੇਕ ਨਦੀ ਕੰਢੇ ਲੱਗੇ ਇਕ ਹੈਂਡ ਪੰਪ ਤੋਂ ਪਾਣੀ ਪੀ ਕੇ ਆਰਾਮ ਕਰਨ ਲਈ ਬੈਠਾ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੀ ਇਹ ਕਹਿ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਕਿ ਹੈਂਡ ਪੰਪ ਦਾ ਪਾਣੀ ਪੀਣ ਨਾਲ ਉਹ ਅਛੂਤ ਹੋ ਗਿਆ। ਉਸ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਬੇਰਹਿਮੀ ਨਾਲ ਕੁੱਟਣ ਤੋਂ ਬਾਅਦ ਕੁਝ ਲੋਕ ਉੱਥੇ ਪੁੱਜੇ ਅਤੇ ਅਭਿਸ਼ੇਕ ਨੂੰ ਬਚਾਇਆ। ਕਾਤਿਆਯਨ ਨੇ ਕਿਹਾ ਕਿ ਦੋਸ਼ੀ ਨੇ ਪੀੜਤਾ ਨੂੰ ਕਥਿਤ ਤੌਰ 'ਤੇ ਧਮਕੀ ਦਿੱਤੀ ਕਿ ਜੇਕਰ ਉਸਨੇ ਘਟਨਾ ਦੀ ਸ਼ਿਕਾਇਤ ਕੀਤੀ ਤਾਂ ਉਹ ਤੇਜ਼ਾਬ ਸੁੱਟ ਦੇਵੇਗਾ।
ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ
ਦੱਸਿਆ ਜਾ ਰਿਹਾ ਹੈ ਕਿ ਪੀੜਤ ਅਭਿਸ਼ੇਕ ਗੌਤਮ ਨੇ ਇਸ ਮਾਮਲੇ 'ਚ 3 ਅਗਸਤ ਨੂੰ ਵਿਸ਼ੇਸ਼ ਜੱਜ (ਅਨੁਸੂਚਿਤ ਜਾਤੀ-ਜਨਜਾਤੀ ਅਦਾਲਤ) ਅਸਦ ਅਹਿਮਦ ਹਾਸ਼ਮੀ ਦੀ ਅਦਾਲਤ 'ਚ ਮਾਮਲਾ ਦਰਜ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਵੱਲੋਂ 17 ਅਕਤੂਬਰ ਨੂੰ ਦਿੱਤੇ ਹੁਕਮਾਂ ’ਤੇ ਥਾਣਾ ਸਿਟੀ ਵਿੱਚ ਭਾਰਤੀ ਨਿਆਂ ਸੰਹਿਤਾ ਅਤੇ ਅਨੁਸੂਚਿਤ ਜਾਤੀ ਤੇ ਜਨਜਾਤੀ (ਅੱਤਿਆਚਾਰ ਰੋਕੂ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਸੰਜੇ ਯਾਦਵ, ਅਜੈ ਯਾਦਵ, ਬ੍ਰਿਜੇਸ਼ ਯਾਦਵ, ਅਰਜੁਨ ਯਾਦਵ, ਹਰੀਓਮ ਯਾਦਵ, ਆਸ਼ਾ ਯਾਦਵ ਅਤੇ ਬੰਟੀ ਯਾਦਵ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਸਾਰੇ ਮੁਲਜ਼ਮ ਫਿਲਹਾਲ ਫ਼ਰਾਰ ਹਨ।
ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ-NCR 'ਚ ਠੰਡ ਅਤੇ ਨਮੀ, ਇਨ੍ਹਾਂ ਰਾਜਾਂ 'ਚ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ ਜਾਰੀ
NEXT STORY