ਧਰਮਸ਼ਾਲਾ/ਸ਼ਿਮਲਾ - ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਸ਼ੁੱਕਰਵਾਰ ਨੂੰ ਧਰਮਸ਼ਾਲਾ 'ਚ ਕਿਹਾ ਕਿ ਦਲਿਤ ਭਾਈਚਾਰਾ ਅਤੇ 'ਰਿਪਬਲਿਕਨ ਪਾਰਟੀ ਆਫ ਇੰਡੀਆ' ਰਾਖਵੇਂਕਰਨ 'ਤੇ ਰਾਹੁਲ ਗਾਂਧੀ ਦੀ ਟਿੱਪਣੀ ਦੇ ਖ਼ਿਲਾਫ਼ ਦੇਸ਼ ਵਿਆਪੀ 'ਜੁੱਤੇ ਮਾਰੋ ਅੰਦੋਲਨ' ਸ਼ੁਰੂ ਕਰਨਗੇ। ਹਾਲ ਹੀ 'ਚ ਅਮਰੀਕਾ ਦੀ ਜਾਰਜਟਾਊਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਕਾਂਗਰਸ ਉਦੋਂ ਰਾਖਵੇਂਕਰਨ ਨੂੰ ਖ਼ਤਮ ਕਰਨ ਬਾਰੇ ਸੋਚੇਗੀ, ਜਦੋਂ ਦੇਸ਼ 'ਚ ਸਾਰਿਆਂ ਨੂੰ ਬਰਾਬਰ ਮੌਕੇ ਮਿਲਣਗੇ ਅਤੇ ਫਿਲਹਾਲ ਭਾਰਤ 'ਚ ਅਜਿਹੀ ਸਥਿਤੀ ਨਹੀਂ ਹੈ।
ਇਹ ਵੀ ਪੜ੍ਹੋ - ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ
ਗਾਂਧੀ ਦੇ ਬਿਆਨ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਪ੍ਰਧਾਨ ਅਠਾਵਲੇ ਨੇ ਕਿਹਾ ਕਿ ਦਲਿਤਾਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਦਾ ਰਾਖਵਾਂਕਰਨ ਕੋਈ ਵੀ ਨਹੀਂ ਖੋਹ ਸਕਦਾ ਅਤੇ ਜੇਕਰ ਕੋਈ ਅਜਿਹੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨਾਲ ਨਜਿੱਠਿਆ ਜਾਵੇਗਾ। ਅਠਾਵਲੇ ਖੇਤੀਬਾੜੀ ਨੂੰ ਸਹਿਕਾਰੀ ਸਭਾਵਾਂ ਨਾਲ ਜੋੜਨ, ਯੂਕਰੇਨ ਅਤੇ ਰੂਸ, ਇਜ਼ਰਾਈਲ ਅਤੇ ਹਮਾਸ ਦੇ ਸਬੰਧ ਵਿੱਚ ਯੁੱਧ ਦੇ ਹਾਲਾਤ ਜਾਰੀ ਰਹਿਣ ਅਤੇ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਵਰਗੇ ਮੁੱਦਿਆਂ 'ਤੇ ਚਰਚਾ ਕਰਨ ਲਈ ਵਰਲਡ ਕੋਆਪ੍ਰੇਟਿਵ ਇਕਨਾਮਿਕ ਫੋਰਮ ਵੱਲੋਂ ਆਯੋਜਿਤ ਸੰਮੇਲਨ 'ਚ ਸ਼ਾਮਲ ਹੋਣ ਲਈ ਉਹ ਧਰਮਸ਼ਾਲਾ 'ਚ ਸਨ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਵੱਢ ਸੁੱਟੇ ਇੱਕੋ ਪਰਿਵਾਰ ਦੇ ਚਾਰ ਮੈਂਬਰ
ਅਠਾਵਲੇ ਨੇ ਕਿਹਾ, "ਦਲਿਤ ਭਾਈਚਾਰਾ ਅਤੇ ਰਿਪਬਲਿਕਨ ਪਾਰਟੀ ਆਫ ਇੰਡੀਆ ਰਾਖਵੇਂਕਰਨ 'ਤੇ ਟਿੱਪਣੀਆਂ ਲਈ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦੇਸ਼ ਵਿਆਪੀ 'ਜੁੱਤੇ ਮਾਰੋ' ਅੰਦੋਲਨ ਸ਼ੁਰੂ ਕਰੇਗੀ।" ਉਹਨਾਂ ਨੇ ਕਿਹਾ ਕਿ ਰਾਹੁਲ ਗਾਂਧੀ 'ਤੇ ਜੁੱਤੇ ਮਾਰਨੇ ਚਾਹੀਦੇ ਹਨ। ਰਾਹੁਲ ਬੇਕਾਰ ਆਦਮੀ ਹੈ। ਉਹ ਜਦੋਂ ਵੀ ਇੰਗਲੈਂਡ ਜਾਂ ਅਮਰੀਕਾ ਜਾਂਦੇ ਹਨ, ਤਾਂ ਉਹ ਭਾਰਤ ਦੇ ਖ਼ਿਲਾਫ਼ ਗੱਲ ਕਰਦੇ ਹਨ। ਉਹਨਾਂ ਨੇ ਗਾਂਧੀ ਨੂੰ ਸਲਾਹ ਦਿੱਤੀ ਕਿ ਉਹ ਇਤਰਾਜ਼ਯੋਗ ਬਿਆਨ ਨਾ ਦੇਣ। ਉਹਨਾਂ ਨੇ ਕਿਹਾ ਕਿ ਇਹ ਕਿਵੇਂ ਸੰਭਵ ਹੈ ਕਿ ਦੇਸ਼ ਵਿਚ ਕੋਈ ਲੋਕਤੰਤਰ ਨਹੀਂ ਹੈ? ਜੇਕਰ ਦੇਸ਼ ਵਿੱਚ ਲੋਕਤੰਤਰ ਨਹੀਂ ਹੈ ਤਾਂ ਰਾਹੁਲ ਗਾਂਧੀ 99 ਸੀਟਾਂ ਲੈ ਕੇ ਵਿਰੋਧੀ ਧਿਰ ਦੇ ਨੇਤਾ ਕਿਵੇਂ ਬਣ ਸਕਦੇ ਹਨ?
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਅਠਾਵਲੇ ਨੇ 'X' 'ਤੇ ਇੱਕ ਪੋਸਟ ਵਿੱਚ ਕਿਹਾ, “???? ਦਾ ਅੰਤ ਕਰਨ ਦੇ ਬਾਰੇ ਵਿਚ ਗੱਲ ਕਰਕੇ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਦੇਸ਼ ਦੇ ਸਾਹਮਣੇ ਲਿਆ ਦਿੱਤਾ ਹੈ। ਰਾਖਵੇਂਕਰਨ ਨੂੰ ਖ਼ਤਮ ਕਰਨ ਦੇ ਬਿਆਨ 'ਤੇ ਦਲਿਤ, ਆਦਿਵਾਸੀ ਅਤੇ ਪਿਛੜੇ ਵਰਗ ਉਨ੍ਹਾਂ ਨੂੰ ਸਬਕ ਸਿਖਾਉਣਗੇ। ਸਤਿਕਾਰਯੋਗ ਬਾਬਾ ਸਾਹਿਬ ਅੰਬੇਡਕਰ ਵੱਲੋਂ ਸੰਵਿਧਾਨ ਰਾਹੀਂ ਦਿੱਤਾ ਗਿਆ ਰਾਖਵਾਂਕਰਨ ਕਦੇ ਖ਼ਤਮ ਨਹੀਂ ਹੋਵੇਗਾ।
ਇਹ ਵੀ ਪੜ੍ਹੋ - ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ 'ਚ ਉਲਟੀ ਆਉਣ ਮਗਰੋਂ 4 ਸਾਲਾ ਬੱਚੇ ਦੀ ਮੌਤ
NEXT STORY