ਮਥੁਰਾ— ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਦਲਿਤ ਨੌਜਵਾਨ ਨੇ ਕੰਮ ਕਰਨ ਤੋਂ ਮਨ੍ਹਾ ਕੀਤਾ ਤਾਂ ਦਬੰਗਾਂ ਨੇ ਉਸ ਦੀ ਕੁੱਟਮਾਰ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪੈਰ ਵੱਢਣ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਹੀ ਜ਼ਖਮੀ ਨੌਜਵਾਨ ਨੂੰ ਹਸਪਤਾਲ 'ਚ ਦਾਖਲ ਕਰਵਾਇਆ।
ਜਾਣਕਾਰੀ ਮੁਤਾਬਕ ਇਹ ਮਾਮਲਾ ਬੁੰਦੀ ਪਿੰਡ ਦਾ ਹੈ, ਇੱਥੇ ਘਰ ਤੋਂ ਬਾਹਰ ਸੌਂ ਰਹੇ ਗੁੱਡੂ (25 ਸਾਲਾ) ਨਾਲ ਪਿੰਡ ਦੇ 3 ਨੌਜਵਾਨਾਂ ਨੇ ਕੁੱਟਮਾਰ ਕੀਤੀ ਤੇ ਦਾਤੀ ਮਾਰ ਕੇ ਉਸ ਦੇ ਪੈਰ ਵੱਢ ਦਿੱਤੇ। ਪਰਿਵਾਰਿਕ ਮੈਂਬਰਾਂ ਨੇ ਗੁੱਡੂ ਨੂੰ ਹਸਪਤਾਲ 'ਚ ਦਾਖਲ ਕਰਵਾਇਆ। ਪੀੜਤ ਗੁੱਡੂ ਨੇ ਦੱਸਿਆ ਕਿ ਉਹ ਪਹਿਲਾਂ ਟੀਪੂ ਦੇ ਘਰ 'ਚ ਕੰਮ ਕਰਦਾ ਸੀ ਪਰ ਉਹ ਸਮੇਂ ਸਿਰ ਪੈਸੇ ਨਹੀਂ ਦਿੰਦਾ ਸੀ, ਜਿਸ ਕਾਰਨ ਉਸ ਨੇ ਉਸ ਦਾ ਕੰਮ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ। ਉਸ ਨੂੰ ਮੁੜ ਉਸ ਨੇ ਮੈਨੂੰ ਕੰਮ ਕਰਨ ਲਈ ਕਿਹਾ ਤਾਂ ਉਸ ਨੇ ਮਨ੍ਹਾ ਕਰ ਦਿੱਤਾ। ਇਸ ਕਾਰਨ ਗੁੱਸੇ 'ਚ ਆਏ ਟੀਪੂ ਅਤੇ ਉਸ ਦੇ ਸਾਥੀਆਂ ਨੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਗੁੱਡੂ ਦਾ ਦੋਸ਼ ਹੈ ਕਿ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ ਪਰ ਪੁਲਸ ਨੇ ਮੁਲਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਧਰ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸੰਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ, ਸ਼ਿਕਾਇਤ ਮਿਲਣ 'ਤੇ ਉਹ ਬਣਦੀ ਕਾਰਵਾਈ ਕਰਨਗੇ।
ਅਯੁੱਧਿਆ ਮਾਮਲੇ 'ਤੇ 20 ਜੁਲਾਈ ਤੋਂ ਲਗਾਤਾਰ ਸੁਣਵਾਈ ਕਰੇਗਾ ਸੁਪਰੀਮ ਕੋਰਟ
NEXT STORY