ਨੈਸ਼ਨਲ ਡੈਸਕ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਤੋਂ ਰਫ਼ਤਾਰ ਫੜ੍ਹ ਲਈ ਹੈ ਅਤੇ ਇਹ ਬਹੁਤ ਹੀ ਤੇਜ਼ੀ ਨਾਲ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਬੀਤੇ 24 ਘੰਟਿਆਂ 'ਚ ਦਿੱਲੀ 'ਚ 17,335 ਨਵੇਂ ਮਾਮਲੇ ਸਾਹਮਣੇ ਆਏ। ਇਸ ਦੌਰਾਨ ਕੋਵਿਡ-19 ਨਾਲ 9 ਲੋਕਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਸੂਬੇ 'ਚ ਪਾਜ਼ੇਟਿਵਿਟੀ ਰੇਟ ਵਧਦੇ ਹੋਏ 17.73 ਫੀਸਦੀ ਤੱਕ ਪਹੁੰਚ ਗਈ ਹੈ। ਇਸ ਸਮੇਂ 39,873 ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸੂਬੇ 'ਚ ਕੋਰੋਨਾ ਮਹਾਮਾਰੀ ਨਾਲ 25,136 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਇਨਫੈਕਸ਼ਨ ਦੇ ਮਾਮਲੇ ਵਧਣ ਦਰਮਿਆਨ ਚੀਨ 'ਚ ਲਾਕਡਾਊਨ ਨੇ ਅਰਥਵਿਵਸਥਾਵਾਂ ਨੂੰ ਲੈ ਕੇ ਵਧਾਈਆਂ ਚਿੰਤਾਵਾਂ
ਰਾਸ਼ਟਰੀ ਰਾਜਧਾਨੀ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 15,097 ਨਵੇਂ ਮਾਮਲੇ ਸਾਹਮਣੇ ਆਏ ਜੋ ਕਿ ਪਿਛਲੇ ਸਾਲ ਅੱਠ ਮਈ ਤੋਂ ਬਾਅਦ ਇਕ ਦਿਨ 'ਚ ਸਭ ਤੋਂ ਜ਼ਿਆਦਾ ਮਾਮਲੇ ਸਨ। ਉਥੇ, ਇਨਫੈਕਸ਼ਨ ਦਰ ਵਧ ਕੇ 15.34 ਫੀਸਦੀ ਹੋ ਗਈ ਸੀ। ਸ਼ਹਿਰ 'ਚ ਵੀਰਵਾਰ ਨੂੰ ਸਾਹਮਣੇ ਆਏ ਮਾਮਲਿਆਂ ਦੀ ਗਿਣਤੀ ਪਿਛਲੇ ਦਿਨ ਦੇ ਮੁਕਾਬਲੇ 41 ਫੀਸਦੀ ਜ਼ਿਆਦਾ ਰਹੀ। ਬੁੱਧਵਾਰ ਅਤੇ ਮੰਗਲਵਾਰ ਨੂੰ ਸਿਰਫ 10,665 ਅਤੇ 5,481 ਮਾਮਲੇ ਸਾਹਮਣੇ ਆਏ ਸਨ ਜਦਕਿ ਇਨਫੈਕਸ਼ਨ ਦਰ 11.88 ਫੀਸਦੀ ਅਤੇ 8.37 ਫੀਸਦੀ ਰਹੀ ਸੀ। ਦਿੱਲੀ 'ਚ ਪਿਛਲੇ ਸਾਲ ਅੱਠ ਮਈ ਨੂੰ ਇਨਫੈਕਸ਼ਨ ਦੇ 17,364 ਮਾਮਲੇ ਸਾਹਮਣੇ ਆਏ ਸਨ ਜਦਕਿ 332 ਮਰੀਜ਼ਾਂ ਦੀ ਮੌਤ ਹੋਈ ਸੀ।
ਇਹ ਵੀ ਪੜ੍ਹੋ : ਡਾ. ਨਵਜੋਤ ਸਿੰਘ ਦਹੀਆ ਨੇ ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਕੈਟੇਗਰੀ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
PM ਸੁਰੱਖਿਆ ਮਾਮਲੇ 'ਚ ਹਿਮਾਚਲ ਭਾਜਪਾ ਦਾ ਕਾਂਗਰਸ ਤੇ ਪੰਜਾਬ ਸਰਕਾਰ ਵਿਰੁੱਧ ਮੌਨ ਪ੍ਰਦਰਸ਼ਨ
NEXT STORY