ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਦੁਹਰਾਇਆ ਕਿ ਸੇਵਾ ਨਿਭਾਅ ਰਹੇ ਅਧਿਆਪਕਾਂ ਲਈ ਅਧਿਆਪਕ ਯੋਗਤਾ ਪ੍ਰੀਖਿਆ (ਟੈਟ) ਪਾਸ ਕਰਨਾ ਲਾਜ਼ਮੀ ਹੈ। ਅਦਾਲਤ ਨੇ ਸੇਵਾ ਬਰਕਰਾਰ ਰੱਖਣ ਲਈ ਇਹ ਪ੍ਰੀਖਿਆ ਪਾਸ ਕਰਨ ਦੀ ਆਖਰੀ ਮਿਤੀ 31 ਅਗਸਤ, 2028 ਤੱਕ ਵਧਾ ਦਿੱਤੀ। ਇਸ ਦੌਰਾਨ ਜਸਟਿਸ ਦੀਪਾਂਕਰ ਦੱਤਾ ਤੇ ਮਨਮੋਹਨ ਦੇ ਬੈਂਚ ਨੇ ਅੰਜੁਮਨ ਇਸ਼ਾਤ-ਏ-ਤਾਲੀਮ ਟਰੱਸਟ ਮਾਮਲੇ ’ਚ ਅਦਾਲਤ ਦੇ ਪਹਿਲਾਂ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਕਈ ਸੂਬਾਈ ਸਰਕਾਰਾਂ, ਅਧਿਆਪਕ ਯੂਨੀਅਨਾਂ ਤੇ ਪ੍ਰਾਈਵੇਟ ਅਧਿਆਪਕਾਂ ਵੱਲੋਂ ਦਾਇਰ 65 ਤੋਂ ਵੱਧ ਸਮੀਖਿਆ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ।
ਹਾਲਾਂਕਿ ਪਟੀਸ਼ਨਰਾਂ ਨੇ ਅਦਾਲਤ ਦੇ 2025 ਦੇ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਸੀ, ਜਿਸ ’ਚ ਕਿਹਾ ਗਿਆ ਸੀ ਕਿ ਬੱਚਿਆਂ ਦੇ ਮੁਫ਼ਤ ਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਐਕਟ, 2009 ਦੇ ਲਾਗੂ ਹੋਣ ਤੋਂ ਪਹਿਲਾਂ ਨਿਯੁਕਤ ਅਧਿਆਪਕ, ਜਿਨ੍ਹਾਂ ਦੀ ਸੇਵਾਮੁਕਤੀ ਲਈ 5 ਸਾਲ ਤੋਂ ਵੱਧ ਸਮਾਂ ਬਾਕੀ ਹੈ, ਨੂੰ 1 ਸਤੰਬਰ, 2025 ਤੋਂ 2 ਸਾਲਾਂ ਦੇ ਅੰਦਰ ਟੈਟ ਨੂੰ ਪਾਸ ਕਰਨਾ ਹੋਵੇਗਾ।
ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ ! ਚੰਦਰਮਾ ਦੇ ਬਦਲਦੇ ਹੀ ਚਮਕੀ ਕਿਸਮਤ!
NEXT STORY