ਗਵਾਲੀਅਰ (ਭਾਸ਼ਾ)- ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ 'ਚ 17 ਸਾਲਾ ਇਕ ਕੁੜੀ ਨੇ ਆਪਣੇ ਦੋਸਤ ਨਾਲ ਮਿਲ ਕੇ ਆਪਣੀ ਮਾਂ 'ਤੇ ਚਾਕੂ ਨਾਲ ਵਾਰ ਕੀਤਾ ਅਤੇ ਉਸ ਤੋਂ ਬਾਅਦ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਐਤਵਾਰ ਨੂੰ ਮਿਲੀ, ਜਿਸ ਤੋਂ ਬਾਅਦ ਕੁੜੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਅਤੇ ਉਸ ਦੇ 25 ਸਾਲਾ ਦੋਸਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਅਨੁਸਾਰ ਨੌਜਵਾਨ ਨੂੰ 2 ਮਹੀਨੇ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਕੁੜੀ ਉਸ ਦੇ ਘਰੋਂ ਫਰਾਰ ਹੋ ਗਈ ਸੀ। ਬਾਅਦ 'ਚ ਨੌਜਵਾਨ ਨੂੰ ਜ਼ਮਾਨਤ ਮਿਲ ਗਈ ਸੀ। ਔਰਤ (38) ਭਿੰਡ ਜ਼ਿਲ੍ਹੇ ਦੀ ਰਹਿਣ ਵਾਲੀ ਸੀ ਅਤੇ ਹਜ਼ੀਰਾ ਪੁਲਸ ਥਾਣਾ ਖੇਤਰ ਦੇ ਅਧੀਨ ਗਦਿਆਪੁਰ ਇਲਾਕੇ 'ਚ ਆਪਣੀ ਧੀ ਨਾਲ ਰਹਿ ਰਹੀ ਸੀ।
ਇਹ ਵੀ ਪੜ੍ਹੋ : ਨੋਟਬੰਦੀ ਸਹੀ ਸੀ ਜਾਂ ਗਲਤ? ਸੁਪਰੀਮ ਕੋਰਟ ਨੇ ਸੁਣਾਇਆ ਇਹ ਫ਼ੈਸਲਾ
ਪੁਲਸ ਸੁਪਰਡੈਂਟ ਅਮਿਤ ਸਾਂਘੀ ਨੇ ਦੱਸਿਆ ਕਿ ਐਤਵਾਰ ਨੂੰ ਪੁਲਸ ਨੂੰ ਜਾਣਕਾਰੀ ਮਿਲੀ ਕਿ ਔਰਤ ਦੇ ਘਰ ਦਾ ਦਰਵਾਜ਼ਾ ਨਹੀਂ ਖੁੱਲ੍ਹ ਰਿਹਾ ਹੈ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਉੱਥੇ ਉਸ ਨੂੰ ਔਰਤ ਦੀ ਲਾਸ਼ ਮਿਲੀ। ਉਨ੍ਹਾਂ ਦੱਸਿਆ ਕਿ ਕੁੜੀ ਘਰ ਨਹੀਂ ਸੀ। ਇਸ ਤੋਂ ਬਾਅਦ ਪੁਲਸ ਨੇ ਕੁੜੀ ਦੀ ਭਾਲ ਕੀਤੀ ਅਤੇ ਐਤਵਾਰ ਸ਼ਾਮ ਉਹ ਆਪਣੇ ਦੋਸਤ ਨਾਲ ਮਿਲੀ। ਸਾਂਘੀ ਅਨੁਸਾਰ ਦੋਹਾਂ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੇ ਸਬਜ਼ੀ ਕੱਟਣ ਵਾਲੇ ਚਾਕੂ ਨਾਲ ਔਰਤ 'ਤੇ ਵਾਰ ਕੀਤਾ ਅਤੇ ਫਿਰ ਗਲ਼ਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਹਾਂ ਦੀ ਫਰਾਰ ਹੋਣ ਦੀ ਯੋਜਨਾ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਦੋਹਾਂ ਦੇ ਸੰਬੰਧਾਂ ਦੇ ਖ਼ਿਲਾਫ਼ ਸੀ ਅਤੇ ਇਸ ਲਈ ਉਨ੍ਹਾਂ ਨੂੰ ਉਸ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ ਕਤਲ ਕਰ ਦਿੱਤਾ। ਹਜ਼ੀਰਾ ਪੁਲਸ ਥਾਣੇ ਦੇ ਇੰਸਪੈਕਟਰ ਸੰਤੋਸ਼ ਸਿੰਘ ਨੇ ਦੱਸਿਆ ਕਿ ਦੋਹਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੇ ਵੱਖ-ਵੱਖ ਪ੍ਰਬੰਧਾਂ ਦੇ ਅਧੀਨ ਕਤਲ ਅਤੇ ਹੋਰ ਅਪਰਾਧਾਂ ਨੂੰ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕੰਝਾਵਲਾ ਮਾਮਲੇ ਦੇ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਸਖ਼ਤ ਤੋਂ ਸਖ਼ਤ ਸਜ਼ਾ : ਕੇਜਰੀਵਾਲ
NEXT STORY