ਕਰੀਮਨਗਰ- ਤੇਲੰਗਾਨਾ ਦੇ ਪੇਦਾਪੱਲੀ ਜ਼ਿਲ੍ਹੇ 'ਚ ਆਪਣੀ ਧੀ ਦੇ ਪ੍ਰੇਮ ਪ੍ਰਸੰਗ ਤੋਂ ਨਾਰਾਜ਼ ਇਕ ਜੋੜੇ ਨੇ ਉਸ ਦੇ 19 ਸਾਲਾ ਪ੍ਰੇਮੀ ਦਾ ਕਤਲ ਕਰ ਦਿੱਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸਾਈ ਕੁਮਾਰ ਨੇ 10ਵੀਂ ਜਮਾਤ ਪਾਸ ਕਰਨ ਤੋਂ ਬਾਅਦ ਪੜ੍ਹਾਈ ਛੱਡ ਦਿੱਤੀ ਸੀ ਅਤੇ ਉਹ ਖੇਤੀ ਕਰਦਾ ਸੀ। ਉਸ ਨੇ ਦੱਸਿਆ ਕਿ ਉਹ ਆਪਣੇ ਹੀ ਪਿੰਡ ਦੀ ਇਕ ਕੁੜੀ ਨਾਲ ਪਿਆਰ ਕਰਦਾ ਸੀ ਅਤੇ ਉਹ ਦੋਵੇਂ ਪਿਛੜੇ ਵਰਗ ਦੇ ਵੱਖ-ਵੱਖ ਭਾਈਚਾਰਿਆਂ ਨਾਲ ਸੰਬੰਧ ਰੱਖਦੇ ਸਨ।
ਪੁਲਸ ਨੇ ਦੱਸਿਆ ਕਿ ਕੁੜੀ ਦੇ ਮਾਪੇ ਇਸ ਰਿਸ਼ਤੇ ਦੇ ਖ਼ਿਲਾਫ਼ ਸਨ ਅਤੇ ਉਨ੍ਹਾਂ ਨੇ ਕੁਮਾਰ ਨੂੰ ਆਪਣੀ ਧੀ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਸੀ ਪਰ ਉਸ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ। ਪੁਲਸ ਨੇ ਦੱਸਿਆ ਕਿ ਨਾਰਾਜ਼ ਮਾਪਿਆਂ ਨੇ ਵੀਰਵਾਰ ਰਾਤ ਨੂੰ ਕੁਮਾਰ ਦੇ ਜਨਮ ਦਿਨ 'ਤੇ ਕੁਹਾੜੀ ਨਾਲ ਉਸ 'ਤੇ ਹਮਲਾ ਕਰ ਦਿੱਤਾ। ਉਸ ਨੇ ਕਿਹਾ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਕੁਮਾਰ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿੰਗਾਈ ਦਾ ਇਕ ਹੋਰ ਝਟਕਾ੍ ! 1 ਅਪ੍ਰੈਲ ਤੋਂ ਮਹਿੰਗੀਆਂ ਹੋਣਗੀਆਂ ਇਹ ਜ਼ਰੂਰੀ ਦਵਾਈਆਂ
NEXT STORY