ਨਵੀਂ ਦਿੱਲੀ (ਭਾਸ਼ਾ)- ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹਾਰ ਦੇ ਕੁਝ ਦਿਨ ਬਾਅਦ ਐਤਵਾਰ ਨੂੰ ਅਸਤੀਫ਼ਾ ਦੇ ਦਿੱਤਾ। ਭਾਜਪਾ ਦੀ ਦਿੱਲੀ ਇਕਾਈ ਦੇ ਉੱਪ ਪ੍ਰਧਾਨ ਵੀਰੇਂਦਰ ਸਚਦੇਵਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਐਲਾਨ ਨਤੀਜਿਆਂ 'ਚ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ 'ਚ ਭਾਜਪਾ ਦੇ 15 ਸਾਲ ਦੇ ਸ਼ਾਸਨ ਨੂੰ ਖ਼ਤਮ ਕਰ ਦਿੱਤਾ। 'ਆਪ' ਨੇ 134 ਸੀਟਾਂ ਨਾਲ ਚੋਣ ਜਿੱਤੀ, ਜਦੋਂ ਕਿ ਭਾਜਪਾ ਨੂੰ 104 ਸੀਟਾਂ ਮਿਲੀਆਂ।
ਇਹ ਵੀ ਪੜ੍ਹੋ : PM ਮੋਦੀ ਨੇ ਨਾਗਪੁਰ ਮੈਟਰੋ ਰੇਲ ਪ੍ਰਾਜੈਕਟ ਦਾ ਕੀਤਾ ਉਦਘਾਟਨ, ਵਿਦਿਆਰਥੀਆਂ ਨਾਲ ਕੀਤੀ ਮੈਟਰੋ ਦੀ ਸਵਾਰੀ
ਅਰੁਣ ਸਿੰਘ ਨੇ ਇਕ ਆਦੇਸ਼ 'ਚ ਕਿਹਾ,''ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਢਾ ਦੇ ਨਿਰਦੇਸ਼ ਅਨੁਸਾਰ ਆਦੇਸ਼ ਗੁਪਤਾ ਦਾ ਦਿੱਲੀ ਭਾਜਪਾ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਦਿੱਲੀ ਇਕਾਈ ਦੇ ਉੱਪ ਪ੍ਰਧਾਨ ਵੀਰੇਂਦਰ ਸਚਦੇਵਾ ਨੂੰ ਅਗਲੇ ਆਦੇਸ਼ ਤੱਕ ਰਾਜ ਇਕਾਈ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਜਾ ਰਿਹਾ ਹੈ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਬਣੇ ਸੁਖਵਿੰਦਰ ਸਿੰਘ ਸੁੱਖੂ, ਚੁੱਕੀ ਸਹੁੰ
NEXT STORY