ਨਵੀਂ ਦਿੱਲੀ (ਭਾਸ਼ਾ)- ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਨੇ ਜੁਲਾਈ 'ਚ ਇਕ ਕੇਂਦਰੀ ਸਕੂਲ ਦੇ ਟਾਇਲਟ ਅੰਦਰ 11 ਸਾਲਾ ਵਿਦਿਆਰਥਣ ਨਾਲ 2 ਸੀਨੀਅਰ ਵਿਦਿਆਰਥੀਆਂ ਵਲੋਂ ਜਬਰ ਜ਼ਿਨਾਹ ਕੀਤੇ ਜਾਣ ਦੇ ਮਾਮਲੇ 'ਚ ਵੀਰਵਾਰ ਨੂੰ ਪੁਲਸ ਤੋਂ ਕਾਰਵਾਈ ਦੀ ਰਿਪੋਰਟ ਮੰਗੀ। ਇਸ ਨੂੰ ਗੰਭੀਰ ਦੱਸਦੇ ਹੋਏ ਕਮਿਸ਼ਨ ਨੇ ਦਿੱਲੀ ਪੁਲਸ ਨੂੰ ਇਕ ਨੋਟਿਸ ਜਾਰੀ ਕਰ ਕੇ ਮਾਮਲੇ 'ਚ ਦਰਜ ਕੀਤੀ ਗਈ ਐੱਫ.ਆਈ.ਆਰ. ਦੀ ਕਾਪੀ ਅਤੇ ਗ੍ਰਿਫ਼ਤਾਰੀ ਦੇ ਵੇਰਵੇ 10 ਅਕਤੂਬਰ ਤੱਕ ਉਪਲੱਬਧ ਕਰਵਾਉਣ ਲਈ ਕਿਹਾ ਹੈ।
ਕਮਿਸ਼ਨ ਅਨੁਸਾਰ ਪੀੜਤਾ ਨੇ ਦੋਸ਼ ਲਗਾਇਆ ਕਿ ਜੁਲਾਈ 'ਚ ਜਦੋਂ ਉਹ ਆਪਣੀ ਜਮਾਤ 'ਚ ਜਾ ਰਹੀ ਸੀ ਤਾਂ ਉਹ ਆਪਣੇ ਸਕੂਲ ਦੇ 2 ਵਿਦਿਆਰਥੀਆਂ ਨਾਲ ਟਕਰਾ ਗਈ, ਜੋ 11ਵੀਂ ਅਤੇ 12ਵੀਂ ਜਮਾਤ 'ਚ ਪੜ੍ਹਦੇ ਸਨ। ਡੀ.ਸੀ.ਡਬਲਿਊ. ਨੇ ਕਿਹਾ ਕਿ ਵਿਦਿਆਰਥਣ ਦੀ ਸ਼ਿਕਾਇਤ 'ਚ ਕਿਹਾ ਗਿਆ ਕਿ ਮੁੰਡਿਆਂ ਨੇ ਉਸ ਨੂੰ ਅਪਸ਼ਬਦ ਕਹਿਣੇ ਸ਼ੁਰੂ ਕਰ ਦਿੱਤੇ ਅਤੇ ਉਸ ਨੂੰ ਟਾਇਲਟ ਦੇ ਅੰਦਰ ਲੈ ਗਏ, ਜਿੱਥੇ ਉਸ ਨਾਲ ਜਬਰ ਜ਼ਿਨਾਹ ਕੀਤਾ। ਕਮਿਸ਼ਨ ਨੇ ਕਿਹਾ ਕਿ ਜਦੋਂ ਕੁੜੀ ਨੇ ਮਾਮਲੇ ਦੀ ਸ਼ਿਕਾਇਤ ਆਪਣੀ ਟੀਚਰ ਨੂੰ ਕੀਤੀ ਤਾਂ ਉਸ ਨੂੰ ਦੱਸਿਆ ਗਿਆ ਕਿ ਮੁੰਡਿਆਂ ਨੂੰ ਕੱਢ ਦਿੱਤਾ ਗਿਆ ਹੈ ਅਤੇ ਇਸੇ ਤਰ੍ਹਾਂ ਮਾਮਲੇ ਨੂੰ ਰਫ਼ਾ-ਦਫ਼ਾ ਕਰ ਦਿੱਤਾ ਗਿਆ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਹਿਮਾਚਲ ਪ੍ਰਦੇਸ਼ ਦੇ 3 ਪਰਬਤਾਰੋਹੀ ਲਾਪਤਾ
NEXT STORY