ਅੰਬਾਲਾ (ਵਾਰਤਾ)- ਹਰਿਆਣਾ ਦੇ ਅੰਬਾਲਾ ਦੇ ਬਲਾਨਾ ਪਿੰਡ 'ਚ ਸ਼ੁੱਕਰਵਾਰ ਨੂੰ ਇਕ ਹੀ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੀ ਪਛਾਣ ਸੰਗਤ ਰਾਮ, ਪਤਨੀ ਮਹਿੰਦਰ ਕੌਰ, ਪੁੱਤਰ ਸੁਖਵਿੰਦਰ ਸਿੰਘ, ਉਨ੍ਹਾਂ ਦੀ ਪਤਨੀ ਰੀਨਾ ਅਤੇ ਉਨ੍ਹਾਂ ਦੀਆਂ ਨਾਬਾਲਗ ਧੀਆਂ- ਆਸ਼ੂ ਅਤੇ ਜੱਸੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : 16 ਮਹੀਨੇ ਦਾ ਬੱਚਾ ਬਣਿਆ ਦਿੱਲੀ ਏਮਜ਼ ਦਾ ਸਭ ਤੋਂ ਘੱਟ ਉਮਰ ਦਾ ਅੰਗਦਾਤਾ
ਸ਼ੁਰੂਆਤੀ ਜਾਂਚ ਅਨੁਸਾਰ ਸੁਖਵਿੰਦਰ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਰਿਵਾਰ ਨੂੰ ਜ਼ਹਿਰ ਦਿੱਤਾ ਸੀ। ਲਾਸ਼ਾਂ ਪੋਸਟਮਾਰਟਮ ਲਈ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਪੁਲਸ ਨੂੰ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਉਸ ਨੇ ਆਪਣੀ ਕੰਪਨੀ ਦੇ ਮਾਲਕ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਸੁਖਵਿੰਦਰ ਸਿੰਘ ਯਮੁਨਾਨਗਰ ਜ਼ਿਲ੍ਹੇ 'ਚ ਦੋ ਪਹੀਆ ਵਾਹਨ ਕੰਪਨੀ 'ਚ ਕੰਮ ਕਰਦਾ ਸੀ। ਇਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਦੀ ਸੂਚਨਾ ਮਿਲਦੇ ਹੀ ਅੰਬਾਲਾ ਸ਼ਹਿਰ ਦੇ ਸਦਰ ਥਾਣਾ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਕੇਂਦਰ ਕੋਲੋਂ ਮੰਗਿਆ ਜਵਾਬ
16 ਮਹੀਨੇ ਦਾ ਬੱਚਾ ਬਣਿਆ ਦਿੱਲੀ ਏਮਜ਼ ਦਾ ਸਭ ਤੋਂ ਘੱਟ ਉਮਰ ਦਾ ਅੰਗਦਾਤਾ
NEXT STORY