ਨਵੀਂ ਦਿੱਲੀ — ਪੂਰਬੀ ਦਿੱਲੀ 'ਚ ਸ਼ਨੀਵਾਰ ਨੂੰ ਇਕ 9 ਸਾਲਾ ਬੱਚੀ ਅਤੇ ਉਸ ਦਾ ਨਾਬਾਲਗ ਭਰਾ ਆਪਣੇ ਘਰ 'ਚ ਮ੍ਰਿਤਕ ਪਾਏ ਗਏ, ਉਨ੍ਹਾਂ ਦੀ ਮਾਂ ਜ਼ਖਮੀ ਹਾਲਤ 'ਚ ਪਾਈ ਗਈ, ਜਦੋਂ ਕਿ ਉਨ੍ਹਾਂ ਦੇ ਪਿਤਾ ਦੀ ਲਾਸ਼ ਨੇੜੇ ਰੇਲਵੇ ਪਟੜੀਆਂ 'ਤੇ ਮਿਲੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਉਨ੍ਹਾਂ ਨੂੰ ਦੁਪਹਿਰ 2 ਵਜੇ ਸ਼ਸ਼ੀ ਗਾਰਡਨ, ਪਾਂਡਵ ਨਗਰ ਨਿਵਾਸੀ ਸ਼ਿਆਮ (42) ਦਾ ਫੋਨ ਆਇਆ ਕਿ ਉਹ ਲਾਪਤਾ ਹੈ ਅਤੇ ਸ਼ੁੱਕਰਵਾਰ ਤੋਂ ਉਸ ਦਾ ਘਰ ਬੰਦ ਹੈ।
ਇਹ ਵੀ ਪੜ੍ਹੋ- ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ 'ਤੇ ਡਿੱਗਿਆ ਦੁੱਖ ਦਾ ਪਹਾੜ, ਜੀਜੇ ਦੀ ਸੜਕ ਹਾਦਸੇ 'ਚ ਮੌਤ
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੀ ਇਕ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਦੇਖਿਆ ਕਿ ਘਰ ਨੂੰ ਬਾਹਰੋਂ ਤਾਲਾ ਲੱਗਾ ਹੋਇਆ ਸੀ ਅਤੇ ਘਰ ਦੇ ਅੰਦਰੋਂ ਬਦਬੂ ਆ ਰਹੀ ਸੀ। ਜਦੋਂ ਉਨ੍ਹਾਂ ਨੇ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਉਨ੍ਹਾਂ ਨੂੰ ਇਕ ਕਮਰੇ 'ਚ 15 ਸਾਲਾ ਲੜਕਾ ਅਤੇ 9 ਸਾਲ ਦੀ ਲੜਕੀ ਦੀ ਲਾਸ਼ ਮਿਲੀ ਅਤੇ ਉਨ੍ਹਾਂ ਦੀ ਮਾਂ ਬੇਹੋਸ਼ੀ ਦੀ ਹਾਲਤ 'ਚ ਪਈ ਸੀ। ਉਨ੍ਹਾਂ ਦੱਸਿਆ ਕਿ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਔਰਤ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ: 111 ਸਾਲਾ ਔਰਤ ਨੇ ਪੋਲਿੰਗ ਬੂਥ 'ਤੇ ਜਾ ਕੇ ਪਾਈ ਵੋਟ
ਅਧਿਕਾਰੀ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਸੀ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਿਆਮ ਦੀ ਲਾਸ਼ ਉਨ੍ਹਾਂ ਦੇ ਘਰ ਨੇੜੇ ਰੇਲਵੇ ਪਟੜੀਆਂ 'ਤੇ ਪਈ ਹੈ। ਇਕ ਹੋਰ ਪੁਲਸ ਅਧਿਕਾਰੀ ਨੇ ਕਿਹਾ, ਇਹ ਸ਼ੱਕ ਹੈ ਕਿ ਸ਼ਿਆਮ ਨੇ ਆਪਣੇ ਬੱਚਿਆਂ ਦੀ ਹੱਤਿਆ ਕੀਤੀ, ਆਪਣੀ ਪਤਨੀ 'ਤੇ ਹਮਲਾ ਕੀਤਾ ਅਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੰਧ ਡਿੱਗਣ ਕਾਰਨ ਮਲਬੇ ਹੇਠ ਦੱਬੇ ਕਈ ਲੋਕ, ਨਾਬਾਲਗ ਲੜਕੀ ਸਣੇ 4 ਲੋਕਾਂ ਦੀ ਮੌਤ
NEXT STORY