ਮੁੰਬਈ : ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਘਰ ਵਿਚੋਂ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਸੂਚਨਾ ਮਿਲੀ। ਇਸ ਵਾਰਦਾਤ ਦੀ ਸੂਚਨਾ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਸ਼ੱਕ ਹੈ ਕਿ ਜੋੜੇ ਨੇ ਆਪਣੇ ਬੱਚਿਆਂ ਨੂੰ ਜ਼ਹਿਰੀਲਾ ਪਦਾਰਥ ਪਿਲਾ ਕੇ ਖ਼ੁਦ ਖ਼ੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ
ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਕਰੀਬ 11 ਵਜੇ ਧੂਲੇ ਜ਼ਿਲ੍ਹੇ ਦੇ ਦੇਵਪੁਰ ਇਲਾਕੇ ਵਿਚ ਪ੍ਰਮੋਦ ਨਗਰ ਸਥਿਤ ਇਕ ਘਰ 'ਚ ਵਿਅਕਤੀ ਦੀ ਲਾਸ਼ ਲਟਕਦੀ ਹੋਈ ਮਿਲੀ। ਘਰ ਦੇ ਇਕ ਪਾਸੇ ਮ੍ਰਿਤਕ ਦੀ ਪਤਨੀ ਅਤੇ ਉਹਨਾਂ ਦੇ ਦੋ ਬੱਚੇ ਵੀ ਘਰ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਹਨ। ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਚਾਰੇ ਮੈਂਬਰਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੱਲ੍ਹ 12 ਘੰਟੇ ਤੱਕ ਨਹੀਂ ਆਏਗਾ ਪਾਣੀ
NEXT STORY