ਕੋਲਕਾਤਾ- ਅੱਜ ਯਾਨੀ ਕਿ 19 ਅਪ੍ਰੈਲ ਨੂੰ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਇਸ ਪੜਾਅ ਵਿਚ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 102 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਇਸ ਦਰਮਿਆਨ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੱਛਮੀ ਬੰਗਾਲ ਦੇ ਮਾਥਾਭਾਂਗਾ 'ਚ ਇਕ ਵੋਟਿੰਗ ਕੇਂਦਰ ਦੇ ਬਾਥਰੂਮ ਅੰਦਰ ਇਕ CRPF ਦੀ ਲਾਸ਼ ਮਿਲੀ। ਜਾਣਕਾਰੀ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਦਾ ਕਹਿਣਾ ਹੈ ਕਿ ਜਵਾਨ ਬਾਥਰੂਮ ਵਿਚ ਡਿੱਗ ਗਿਆ ਸੀ, ਇਸ ਕਾਰਨ ਉਸ ਦੇ ਸਿਰ 'ਚੋਂ ਕਾਫੀ ਖ਼ੂਨ ਵਹਿ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਜਵਾਨ ਦੇ ਸਿਰ 'ਤੇ ਸੱਟ ਲੱਗੀ ਹੈ।
ਇਹ ਵੀ ਪੜ੍ਹੋ- PM ਮੋਦੀ ਨੇ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟ ਪਾਉਣ ਦੀ ਕੀਤੀ ਅਪੀਲ, ਕਿਹਾ- ਹਰ ਵੋਟ ਹੈ ਕੀਮਤੀ
ਜਾਣਕਾਰੀ ਮੁਤਾਬਕ ਪੱਛਮੀ ਬੰਗਾਲ ਦੇ ਮਾਥਾਭਾਂਗਾ ਵਿਚ ਇਕ ਵੋਟਿੰਗ ਕੇਂਦਰ ਦੇ ਬਾਥਰੂਮ ਅੰਦਰ CRPF ਜਵਾਨ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ। ਲੋਕਾਂ ਨੇ ਵੇਖਿਆ ਤਾਂ ਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸ਼ੁਰੂਆਤੀ ਜਾਣਕਾਰੀ ਮੁਤਾਬਕ ਜਵਾਨ ਬਾਥਰੂਮ ਅੰਦਰ ਡਿੱਗ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਪੂਰੇ ਮਾਮਲੇ ਨੂੰ ਲੈ ਕੇ ਜਾਂਚ ਵਿਚ ਜੁੱਟੀ ਹੋਈ ਹੈ।
ਇਹ ਵੀ ਪੜ੍ਹੋ- ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਨੈਸਲੇ ਕੰਪਨੀ, Cerelac ਨੂੰ ਲੈ ਕੇ ਆਈ ਹੈਰਾਨ ਕਰਨ ਵਾਲੀ ਰਿਪੋਰਟ
ਪੱਛਮੀ ਬੰਗਾਲ ਦੀਆਂ ਇਨ੍ਹਾਂ ਸੀਟਾਂ 'ਤੇ ਹੋ ਰਹੀ ਵੋਟਿੰਗ
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਅੱਜ ਸ਼ੁੱਕਰਵਾਰ ਨੂੰ ਹੋ ਰਹੀ ਹੈ। ਪਹਿਲੇ ਪੜਾਅ 'ਚ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਪਹਿਲੇ ਪੜਾਅ ਵਿਚ ਕਈ 8 ਕੇਂਦਰੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਵੀ ਚੋਣ ਮੈਦਾਨ ਵਿਚ ਹਨ। ਪਹਿਲੇ ਪੜਾਅ ਦੀ ਵੋਟਿੰਗ ਪੂਰੀ ਹੋਣ ਦੇ ਨਾਲ ਹੀ 10 ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਹੋਣਗੇ, ਜਿੱਥੇ ਚੋਣਾਂ ਖਤਮ ਹੋ ਜਾਣਗੀਆਂ। ਪੱਛਮੀ ਬੰਗਾਲ ਦੀਆਂ ਤਿੰਨ ਸੀਟਾਂ ਕੂਚ ਬਿਹਾਰ, ਅਲੀਪੁਰਦੁਆਰ ਅਤੇ ਜਲਪਾਈਗੁੜੀ 'ਤੇ ਵੀ ਵੋਟਿੰਗ ਹੋ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟ ਪਾਉਣ ਦੀ ਕੀਤੀ ਅਪੀਲ, ਕਿਹਾ- ਹਰ ਵੋਟ ਹੈ ਕੀਮਤੀ
NEXT STORY