ਨਵੀਂ ਦਿੱਲੀ — ਹਾਲ ਹੀ 'ਚ ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਸੰਸਦ ਜਿਓਤਿਰਾਦਤਿਆ ਸਿੰਧਿਆ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਹ ਜਾਣਕਾਰੀ ਖੁਦ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭੋਪਾਲ 'ਚ ਕਈ ਥਾਵਾਂ 'ਤੇ ਜਿਓਤਿਰਾਦਤਿਆ ਸਿੰਧਿਆ ਦਾ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਸੂਬੇ ਦੀ ਕਮਲਨਾਥ ਸਰਕਾਰ 'ਤੇ ਵੱਡਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਠੱਪ ਹੈ। ਮੱਧ ਪ੍ਰਦੇਸ਼ ਦੇ ਸਾਬਕਾ ਸੀ.ਐੱਮ. ਅਤੇ ਭਾਜਪਾ ਨੇਤਾ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭੋਪਾਲ 'ਚ ਪਾਰਟੀ ਨੇਤਾ ਜਿਓਤਿਰਾਦਿਤਿਆ ਸਿੰਧਿਆ ਨੂੰ ਕਾਲੇ ਝੰਡੇ ਦਿਖਾਏ ਗਏ। ਉਨ੍ਹਾਂ ਕਿਹਾ ਕਿ ਸੂਬੇ 'ਚ ਕਾਨੂੰਨ ਅਤੇ ਵਿਵਸਥਾ ਖਤਮ ਹੋ ਗਈ ਹੈ। ਉਨ੍ਹਾਂ ਦੀ ਕਾਰ ਨੂੰ ਰੋਕ ਕੇ ਅਤੇ ਉਸ 'ਤੇ ਪੱਥਰ ਸੁੱਟ ਕੇ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਯੂ.ਪੀ. ’ਚ ਦੰਗਾਕਾਰੀਆਂ ਤੋਂ ਹਰਜਾਨਾ ਵਸੂਲੇਗੀ ਯੋਗੀ ਸਰਕਾਰ, ਆਰਡੀਨੈਂਸ ’ਤੇ ਲੱਗੀ ਮੋਹਰ
NEXT STORY