ਪਟਨਾ - ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਟਰੀ (ਭਾਜਪਾ) ਦੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨੇ ਰਾਜ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤ ਨੂੰ ਦੁਖਦ ਦੱਸਦੇ ਹੋਏ ਦੋਸ਼ੀਆਂ ਨੂੰ ਫ਼ਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।
ਮੋਦੀ ਨੇ ਸ਼ਨੀਵਾਰ ਨੂੰ ਸੋਸ਼ਲ ਨੈਟਵਰਕਿੰਗ ਸਾਈਟ ਟਵਿੱਟਰ 'ਤੇ ਟਵੀਟ ਕਰ ਕਿਹਾ ਕਿ ਬਿਹਾਰ ਦੇ ਗੋਪਾਲਗੰਜ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 30 ਤੋਂ ਵੱਧ ਲੋਕਾਂ ਦੇ ਮਰਨ ਦੀ ਬੇਹੱਦ ਮੰਦਭਾਗੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੂੰ ਦੋਸ਼ੀਆਂ ਦੀ ਪਛਾਣ ਕਰ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਸਪੀਡੀ ਟ੍ਰਾਇਲ ਦੇ ਜ਼ਰੀਏ ਮੌਤ ਦੇ ਸੌਦਾਗਰਾਂ ਨੂੰ ਫ਼ਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਸਾਲ 2016 ਵਿੱਚ ਗੋਪਾਲਗੰਜ ਦੇ ਖਜੂਰਬੰਨਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ 19 ਲੋਕਾਂ ਦੀ ਮੌਤ ਤੋਂ ਬਾਅਦ ਦੋਸ਼ੀ ਪਾਏ ਗਏ 9 ਨੂੰ ਫ਼ਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਅਜਿਹੀ ਘਟਨਾ ਵਿੱਚ ਮ੍ਰਿਤਕ ਦੇ ਪਰਿਵਾਰ ਦਾ ਕੋਈ ਦੋਸ਼ ਨਹੀਂ ਹੁੰਦਾ, ਇਸ ਲਈ ਸਰਕਾਰ ਨੇ ਉਸ ਸਮੇਂ ਹਰ ਆਸ਼ਰਿਤ ਪਰਿਵਾਰ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸਰਕਾਰ ਨੂੰ ਪੀੜਤ ਦੇ ਆਸ਼ਰਿਤਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ।
ਮੋਦੀ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਮੌਤ ਦੀਆਂ ਘਟਨਾਵਾਂ ਉਨ੍ਹਾਂ ਸੂਬਿਆਂ ਵਿੱਚ ਵੀ ਹੋਈ, ਜਿੱਥੇ ਪਾਬੰਦੀ ਲਾਗੂ ਨਹੀਂ ਹੈ, ਇਸ ਲਈ ਅਜਿਹੀਆਂ ਦੁਖਦ ਘਟਨਾਵਾਂ ਦੇ ਬਹਾਨੇ ਸ਼ਰਾਬਬੰਦੀ ਹਟਾਉਣ ਦੀ ਦਲੀਲ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਹਾਰ ਦੀ ਜਨਤਾ ਅਤੇ ਵਿਸ਼ੇਸ਼ ਕਰ ਅੱਧੀ ਆਬਾਦੀ ਨੇ ਸ਼ਰਾਬਬੰਦੀ ਨੂੰ ਖੁਸ਼ੀ ਨਾਲ ਸਵੀਕਾਰ ਕਰ ਲਿਆ ਹੈ ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮਨੀ ਲਾਂਡਰਿੰਗ ਕੇਸ: 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜੇ ਗਏ ਅਨਿਲ ਦੇਸ਼ਮੁੱਖ
NEXT STORY