ਨੈਸ਼ਨਲ ਡੈਸਕ: ਗੁਜਰਾਤ ਦੇ ਅਹਿਮਦਾਬਾਦ ਜ਼ਿਲ੍ਹੇ ਦੇ ਬਾਵਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਸਮੂਹਿਕ ਖੁਦਕੁਸ਼ੀ ਕੀਤੀ ਹੈ। ਪੂਰਾ ਪਰਿਵਾਰ ਕਿਰਾਏ ਦੇ ਮਕਾਨ 'ਚ ਮ੍ਰਿਤਕ ਪਾਇਆ ਗਿਆ, ਜਿਸ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਖੁਦਕੁਸ਼ੀ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਹ ਦੁਖਦਾਈ ਘਟਨਾ ਅਹਿਮਦਾਬਾਦ ਦਿਹਾਤੀ ਦੇ ਬਾਵਲਾ ਇਲਾਕੇ ਦੀ ਹੈ। ਜਾਣਕਾਰੀ ਅਨੁਸਾਰ ਵਿਪੁਲ ਕਾਂਜੀ ਵਾਘੇਲਾ (34), ਉਨ੍ਹਾਂ ਦੀ ਪਤਨੀ ਸੋਨਲ (26), ਉਨ੍ਹਾਂ ਦੀਆਂ ਦੋ ਧੀਆਂ 11 ਤੇ 5 ਸਾਲ ਅਤੇ 8 ਸਾਲ ਦੇ ਪੁੱਤਰ ਦੀਆਂ ਲਾਸ਼ਾਂ ਉਨ੍ਹਾਂ ਦੇ ਕਿਰਾਏ ਦੇ ਮਕਾਨ ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ। ਅਹਿਮਦਾਬਾਦ ਦਿਹਾਤੀ ਦੇ ਐਸਪੀ ਨੇ ਦੱਸਿਆ ਕਿ ਪਰਿਵਾਰ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕੀਤੀ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪਰਿਵਾਰ ਮੂਲ ਰੂਪ ਵਿੱਚ ਢੋਲਕਾ ਦਾ ਰਹਿਣ ਵਾਲਾ ਸੀ ਅਤੇ ਬਾਵਲਾ ਵਿੱਚ ਕਿਰਾਏ 'ਤੇ ਰਹਿ ਰਿਹਾ ਸੀ।
ਇਹ ਵੀ ਪੜ੍ਹੋ...ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਅਗਲੇ 24 ਘੰਟਿਆਂ 'ਚ ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ
ਪੁਲਸ ਜਾਂਚ 'ਚ ਜੁਟੀ
ਸਮੂਹਿਕ ਖੁਦਕੁਸ਼ੀ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਫਿਲਹਾਲ ਖੁਦਕੁਸ਼ੀ ਦਾ ਅਸਲ ਕਾਰਨ ਸਪੱਸ਼ਟ ਨਹੀਂ ਹੈ। ਪੁਲਸ ਪਰਿਵਾਰ ਦੇ ਗੁਆਂਢੀਆਂ ਤੇ ਰਿਸ਼ਤੇਦਾਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਕੋਈ ਸੁਰਾਗ ਮਿਲ ਸਕੇ। ਕੀ ਇਹ ਵਿੱਤੀ ਸੰਕਟ ਦਾ ਮਾਮਲਾ ਹੈ, ਕਿਸੇ ਪਰਿਵਾਰਕ ਝਗੜੇ ਦਾ ਹੈ ਜਾਂ ਇਸ ਭਿਆਨਕ ਕਦਮ ਨੂੰ ਚੁੱਕਣ ਦਾ ਕੋਈ ਹੋਰ ਕਾਰਨ ਹੈ, ਇਹ ਸਭ ਜਾਂਚ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ...'ਮੇਰੇ ਲਈ ਦੇਸ਼ ਸਭ ਤੋਂ ਪਹਿਲਾਂ, ਪਾਰਟੀ ਬਾਅਦ 'ਚ', ਸ਼ਸ਼ੀ ਥਰੂਰ ਦਾ ਆਲੋਚਕਾਂ ਨੂੰ ਦਿੱਤਾ ਕਰਾਰਾ ਜਵਾਬ
ਇਲਾਕੇ 'ਚ ਸੋਗ
ਇਸ ਘਟਨਾ ਨੇ ਬਾਵਲਾ ਅਤੇ ਢੋਲਕਾ ਦੋਵਾਂ ਖੇਤਰਾਂ 'ਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕ ਹੈਰਾਨ ਹਨ ਕਿ ਅਜਿਹਾ ਕੀ ਹੋ ਸਕਦਾ ਹੈ ਕਿ ਪੂਰੇ ਪਰਿਵਾਰ ਨੂੰ ਆਪਣੀ ਜਾਨ ਦੇਣੀ ਪਈ। ਗੁਆਂਢੀਆਂ ਦਾ ਕਹਿਣਾ ਹੈ ਕਿ ਪਰਿਵਾਰ ਆਮ ਜਾਪਦਾ ਸੀ ਅਤੇ ਉਨ੍ਹਾਂ ਨੇ ਕਦੇ ਵੀ ਕਿਸੇ ਵੱਡੀ ਸਮੱਸਿਆ ਦਾ ਸੰਕੇਤ ਨਹੀਂ ਦਿੱਤਾ। ਇਹ ਘਟਨਾ ਮਾਨਸਿਕ ਸਿਹਤ ਅਤੇ ਸਮਾਜ ਵਿੱਚ ਤਣਾਅ ਨਾਲ ਨਜਿੱਠਣ ਦੇ ਤਰੀਕਿਆਂ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਮਨਾਕ ; ਸਕੂਲ ਡਰਾਈਵਰ ਦੀ ਗੰਦੀ ਕਰਤੂਤ ! ਵੈਨ 'ਚ ਹੀ...
NEXT STORY