ਬਾਂਦਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲ੍ਹੇ ਦੇ ਸ਼੍ਰੀਨਗਰ ਥਾਣਾ ਖੇਤਰ 'ਚ ਸੋਮਵਾਰ ਨੂੰ ਇਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਕਿਸਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਸ਼ਖ਼ਸ ਜ਼ਖ਼ਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਕਿਸਾਨ ਟਰੱਕ 'ਚ ਫਸ ਕੇ ਕਰੀਬ 20 ਮੀਟਰ ਤੱਕ ਘੜੀਸਦਾ ਚਲਾ ਗਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸ਼੍ਰੀਨਗਰ ਥਾਣੇ ਦੇ ਇੰਚਾਰਜ ਇੰਸਪੈਕਟਰ (ਐੱਸ.ਐੱਚ.ਓ.) ਸ਼ਿਵਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਕਾਨਪੁਰ-ਸਾਗਰ ਨੈਸ਼ਨਲ ਹਾਈਵੇਅ ਦੇ ਬਿਲਰਹੀ ਤਿਰਾਹੇ 'ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਅਤੇ ਕਿਸਾਨ ਦੋਵੇਂ ਟਰੱਕ 'ਚ ਫਸ ਗਏ ਅਤੇ ਕਰੀਬ 20 ਮੀਟਰ ਤੱਕ ਘਸੀੜਦੇ ਚਲੇ ਗਏ।
ਇਹ ਵੀ ਪੜ੍ਹੋ : 20 ਸਤੰਬਰ ਤੋਂ ਚਾਰ ਦਿਨ ਤੱਕ ਬੰਦ ਰਹਿਣਗੇ ਬੈਂਕ ਤੇ ਸਕੂਲ
ਇਸ ਹਾਦਸੇ 'ਚ ਉਰਵਾਰਾ ਪਿੰਡ ਦੇ ਰਹਿਣ ਵਾਲੇ ਕਿਸਾਨ ਰਾਮਕ੍ਰਿਪਾਲ ਵਾਜਪਾਈ (55) ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਲਾ ਰਿਹਾ ਨੌਜਵਾਨ ਸ਼ੇਖਰ ਸੇਨ (22) ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਐੱਸ.ਐੱਚ.ਓ. ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਅਤੇ ਉਸ ਦਾ ਸਹਾਇਕ ਹਾਦਸੇ ਵਾਲੀ ਜਗ੍ਹਾ 'ਤੇ ਹੀ ਟਰੱਕ ਛੱਡ ਕੇ ਦੌੜ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਜੀਨੀਅਰ ਰਾਸ਼ਿਦ ਨੂੰ ਰਿਮੋਟ ਨਾਲ ਕੀਤਾ ਜਾ ਰਿਹੈ ਕੰਟਰੋਲ : ਉਮਰ ਅਬਦੁੱਲਾ
NEXT STORY