ਛਪਰਾ : ਬਿਹਾਰ 'ਚ ਸਾਰਨ ਜ਼ਿਲ੍ਹੇ ਦੇ ਮਸ਼ਰਕ ਥਾਣਾ ਖੇਤਰ 'ਚ ਬੁੱਧਵਾਰ ਨੂੰ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਹੀ ਦੋ ਹੋਰ ਵਿਅਕਤੀ ਬੀਮਾਰ ਹੋ ਗਏ। ਸਰਾਵਾਂ ਦੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਰਵਿੰਦਰ ਕੁਮਾਰ ਨੇ ਅੱਜ ਇੱਥੇ ਦੱਸਿਆ ਕਿ ਪਿੰਡ ਇਬਰਾਹੀਮਪੁਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਵਿਅਕਤੀ ਗੰਭੀਰ ਰੂਪ ਵਿੱਚ ਬੀਮਾਰ ਹਨ।
ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ
ਉਹਨਾਂ ਨੇ ਸ਼ਰਾਬ ਪੀਣ ਕਾਰਨ ਬੀਮਾਰ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਦਰ ਹਸਪਤਾਲ ਛਪਰਾ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸ਼੍ਰੀ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਮਸ਼ਰਕ ਦੇ ਉਪਮੰਡਲ ਪੁਲਸ ਅਧਿਕਾਰੀ ਅਮਰਨਾਥ ਸਮੇਤ ਪੁਲਸ ਬਲ ਉਕਤ ਪਿੰਡ 'ਚ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ - ਰਤਨ ਟਾਟਾ ਦੇ ਆਖ਼ਰੀ ਬੋਲਾਂ 'ਚ ਲੁੱਕਿਆ ਡੂੰਘਾ ਰਾਜ਼, ਆਖੀ ਸੀ ਦਿਲ ਦੀ ਇਹ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਸੁਪਰੀਮ ਕੋਰਟ ਨੇ ਕੀਤਾ ਤਲਬ, ਜਾਣੋ ਮਾਮਲਾ
NEXT STORY