ਰਾਏਬਰੇਲੀ — ਰਾਏਬਰੇਲੀ ਜ਼ਿਲ੍ਹੇ 'ਚ ਉਦਯੋਗਿਕ ਸਿਖਲਾਈ ਸੰਸਥਾਨ 'ਚ ਸਟਰਾਂਗ ਰੂਮ (ਜਿੱਥੇ ਵੋਟਿੰਗ ਤੋਂ ਬਾਅਦ ਈ.ਵੀ.ਐੱਮ. ਰੱਖੇ ਜਾਂਦੇ ਹਨ) 'ਚ ਤਾਇਨਾਤ 58 ਸਾਲਾ ਸਬ-ਇੰਸਪੈਕਟਰ ਦੀ ਸ਼ੁੱਕਰਵਾਰ ਨੂੰ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਧੀਕ ਪੁਲਸ ਕਪਤਾਨ ਨਵੀਨ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।
ਇਹ ਵੀ ਪੜ੍ਹੋ- ਵਾਲ ਕਟਵਾਉਣ ਤੋਂ ਨਾਰਾਜ਼ 10 ਸਾਲਾ ਲੜਕੇ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ
ਰਾਏਬਰੇਲੀ ਜ਼ਿਲ੍ਹੇ ਵਿੱਚ 20 ਮਈ ਨੂੰ ਪੰਜਵੇਂ ਪੜਾਅ ਵਿੱਚ ਵੋਟਿੰਗ ਹੋਈ ਸੀ। ਵੋਟਿੰਗ ਤੋਂ ਬਾਅਦ ਈਵੀਐਮ ਨੂੰ ਗੋਰਾ ਬਾਜ਼ਾਰ ਸਥਿਤ ਉਦਯੋਗਿਕ ਸਿਖਲਾਈ ਸੰਸਥਾ ਦੇ ਸਟਰਾਂਗ ਰੂਮ ਵਿੱਚ ਰੱਖਿਆ ਗਿਆ। ਸੁਰੱਖਿਆ ਲਈ ਇੱਥੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਟਰਾਂਗ ਰੂਮ ਦੀ ਸੁਰੱਖਿਆ ਲਈ ਸਬ-ਇੰਸਪੈਕਟਰ ਹਰੀਸ਼ੰਕਰ ਨੂੰ ਵੀ ਡਿਊਟੀ 'ਤੇ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹੈਰੀਟੇਜ ਥੀਮ 'ਤੇ ਬਣਾਇਆ ਗਿਆ ਪੋਲਿੰਗ ਬੂਥ ਵੋਟਾਂ ਪਾਉਣ ਦੇ ਅਨੁਭਵ ਨੂੰ ਬਣਾਏਗਾ ਯਾਦਗਾਰੀ
ਪੁਲਸ ਮੁਤਾਬਕ ਸ਼ੁੱਕਰਵਾਰ ਦੁਪਹਿਰ ਉਸ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸ ਦੇ ਨਾਲ ਤਾਇਨਾਤ ਪੁਲਸ ਕਰਮਚਾਰੀ ਉਸ ਨੂੰ ਜ਼ਿਲਾ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਹਰੀਸ਼ੰਕਰ ਦੀ ਮੌਤ ਹੋ ਗਈ। ਮਿੱਲ ਏਰੀਆ ਥਾਣੇ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਹਰੀਸ਼ੰਕਰ ਭਦੋਹੀ ਦਾ ਰਹਿਣ ਵਾਲਾ ਸੀ ਅਤੇ ਕਰੀਬ ਇੱਕ ਸਾਲ ਤੋਂ ਥਾਣੇ ਵਿੱਚ ਤਾਇਨਾਤ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੇਰਾ ਮਨੋਬਲ ਤੋੜਨ ਦੀਆਂ ਹੋਰ ਕੋਸ਼ਿਸ਼ਾਂ ਹੋਣਗੀਆਂ ਪਰ ਝੁਕਾਂਗਾ ਨਹੀਂ : ਕੇਜਰੀਵਾਲ
NEXT STORY