ਬੁਲੰਦਸ਼ਹਿਰ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਬੰਦ ਪਏ ਟਿਊਬਵੈੱਲ ਨੂੰ ਖੋਲ੍ਹਣ ਲਈ ਖੂਹ ਵਿੱਚ ਉਤਰੇ ਦੋ ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜ਼ਿਲ੍ਹੇ ਦੇ ਇਕ ਸੀਨੀਅਰ ਅਧਿਕਾਰੀ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦੌਰਾਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮਜ਼ਦੂਰਾਂ ਦੀ ਮੌਤ ਗੈਸ ਲੀਕ ਹੋਣ ਕਾਰਨ ਹੋਈ ਹੈ। ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ - ਸਮੋਸਾ ਪਾਰਟੀ ਦੇਣ ਤੋਂ ਇਨਕਾਰ ਕਰਨ 'ਤੇ ਹੈਵਾਨ ਬਣੇ ਦੋਸਤ, ਬੇਰਹਿਮੀ ਨਾਲ ਕਰ 'ਤਾ ਕਤਲ
ਪੁਲਸ ਮੁਤਾਬਕ ਸਿਕੰਦਰਾਬਾਦ ਖੇਤਰ ਦੇ ਚੋਲਾ ਰੋਡ 'ਤੇ ਬੰਦ ਟਿਊਬਵੈੱਲ ਖੋਲ੍ਹਣ ਲਈ ਦੋ ਮਜ਼ਦੂਰ ਚੰਦਰਪਾਲ (45) ਅਤੇ ਮਹੇਸ਼ (35) ਇਕ ਬੋਰਵੈੱਲ 'ਚ ਉਤਰੇ, ਪਰ ਉਨ੍ਹਾਂ ਦੀ ਗਤੀਵਿਧੀ ਠੱਪ ਹੋ ਗਈ। ਸੂਚਨਾ ਮਿਲਣ 'ਤੇ ਪੁਲਸ ਅਤੇ ਫਾਇਰ ਵਿਭਾਗ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਲ੍ਹਾ ਮੈਜਿਸਟਰੇਟ ਚੰਦਰ ਪ੍ਰਕਾਸ਼ ਸਿੰਘ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਵਿਅਕਤੀ ਚੰਦਰਪਾਲ ਅਤੇ ਮਹੇਸ਼ ਲੰਬੇ ਸਮੇਂ ਤੋਂ ਸਿਕੰਦਰਾਬਾਦ ਪੇਂਡੂ ਖੇਤਰ ਵਿੱਚ ਇੱਕ ਨਿੱਜੀ ਟਿਊਬਵੈੱਲ 'ਤੇ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ - ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ
ਟਿਊਬਵੈੱਲ ਦੋ ਮਹੀਨਿਆਂ ਤੋਂ ਬੰਦ ਸੀ, ਜਿਸ ਨੂੰ ਖੋਲ੍ਹਣ ਲਈ ਮੰਗਲਵਾਰ ਨੂੰ ਦੋਵੇਂ ਬੋਰਵੈੱਲ 'ਚ ਦਾਖਲ ਹੋ ਗਏ। ਸ਼ਾਇਦ ਗੈਸ ਲੀਕ ਹੋਣ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ। ਉਹਨਾਂ ਦੱਸਿਆ ਕਿ ਪੁਲਸ, ਨਗਰ ਪਾਲਿਕਾ ਅਤੇ ਫਾਇਰ ਵਿਭਾਗ ਨੇ ਦੋਵਾਂ ਮਜ਼ਦੂਰਾਂ ਨੂੰ ਬਾਹਰ ਕੱਢਿਆ ਅਤੇ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਟਿਊਬਵੈੱਲ ਹਨ, ਉਨ੍ਹਾਂ ਨਾਲ ਗੱਲਬਾਤ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਲਾਸ਼ ਗਹਿਲੋਤ ਨੇ ਸੰਭਾਲਿਆ ਅਹੁਦਾ, ਦਿੱਲੀ ਦੇ ਟਰਾਂਸਪੋਰਟ ਮੰਤਰੀ ਵਜੋਂ ਵਾਪਸੀ
NEXT STORY