ਅੰਬਾਲਾ (ਭਾਸ਼ਾ)- ਹਰਿਆਣਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋ ਗਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯਮੁਨਾਨਗਰ ਜ਼ਿਲ੍ਹੇ ਵਿਚ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਗੁਆਂਢੀ ਜ਼ਿਲ੍ਹੇ ਅੰਬਾਲਾ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ। ਹਰਿਆਣਾ ਵਿਚ ਵਿਰੋਧੀ ਦਲ ਕਾਂਗਰਸ, ਆਮ ਆਦਮੀ ਪਾਰਟੀ (ਆਪ) ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਮ੍ਰਿਤਕਾਂ ਨੂੰ ਲੈ ਕੇ ਮਨੋਹਰ ਲਾਲ ਖੱਟੜ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਅਤੀਤ 'ਚ ਅਜਿਹੀਆਂ ਘਟਨਾਵਾਂ ਤੋਂ ਸਬਕ ਸਿੱਖਣ ਵਿਚ ਅਸਫ਼ਲ ਰਹੀ ਹੈ।
ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ’ਤੇ ਉੱਚ ਪੱਧਰੀ ਮੀਟਿੰਗ, ਪੰਜਾਬ ’ਚ ਪਰਾਲੀ ਸਾੜਨ ’ਤੇ ਤੁਰੰਤ ਰੋਕ ਦੇ ਨਿਰਦੇਸ਼
ਅਧਿਕਾਰੀਆਂ ਨੇ ਦੱਸਿਆ ਕਿ ਯਮੁਨਾਨਗਰ ਤੋਂ ਸ਼ੁੱਕਰਵਾਰ ਨੂੰ ਤਿੰਨ ਹੋਰ ਲੋਕਾਂ ਦੇ ਮਰਨ ਦੀ ਸੂਚਨਾ ਮਿਲੀ ਹੈ। ਪੁਲਸ ਨੇ ਕਿਹਾ ਕਿ ਅੰਬਾਲਾ ਵਿਚ ਜਾਨ ਗੁਆਉਣ ਵਾਲੇ ਦੋਵੇਂ ਲੋਕ ਉੱਤਰ ਪ੍ਰਦੇਸ਼ ਤੋਂ ਆਏ ਮਜ਼ਦੂਰ ਸਨ ਅਤੇ ਉਨ੍ਹਾਂ ਨੇ ਅੰਬਾਲਾ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਤੌਰ 'ਤੇ ਬਣਾਈ ਗਈ ਸ਼ੱਕੀ ਜ਼ਹਿਰੀਲੀ ਸ਼ਰਾਬ ਦਾ ਸੇਵਨ ਕੀਤਾ ਸੀ। ਪੁਲਸ ਨੇ ਦੱਸਿਆ ਕਿ ਇਹ ਦੋਵੇਂ ਅੰਬਾਲਾ ਦੇ ਇਕ ਪਿੰਡ 'ਚ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ ਅਤੇ ਇੱਥੇ ਇਕ ਫੈਕਟਰੀ 'ਚ ਕੰਮ ਕਰਦੇ ਸਨ। ਅੰਬਾਲਾ ਜ਼ਿਲ੍ਹੇ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ ਤਾਂ ਉਨ੍ਹਾਂ ਨੂੰ ਮੁਲਾਨਾ ਮੈਡੀਕਲ ਕਾਲਜ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ-ਕਸ਼ਮੀਰ: ਡਲ ਝੀਲ 'ਚ ਲੱਗੀ ਅੱਗ, ਕਈ ਹਾਊਸਬੋਟ ਸੜ ਕੇ ਹੋਏ ਸੁਆਹ
NEXT STORY