ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਕੋਰੋਨਾ ਵਾਇਰਸ ਕਾਰਨ 55 ਸਾਲ ਦੇ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 27 ਹੋ ਗਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਖਾਨਪੁਰਾ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਨੂੰ ਬਾਰਾਮੂਲਾ ਦੇ ਸਰਕਾਰੀ ਕਾਲਜ ਹਸਪਤਾਲ 'ਚ ਬੁਖਾਰ ਅਤੇ ਸਾਹ ਲੈਣ ਦੀ ਸਮੱਸਿਆ ਕਾਰਨ ਇੱਥੋਂ ਦੇ ਐੱਸ. ਐੱਮ. ਐੱਚ. ਐੱਸ. ਹਸਪਤਾਲ 'ਚ ਬੁੱਧਵਾਰ ਭਾਵ ਕੱਲ ਭੇਜਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਵਿਚ ਭਰਤੀ ਕਰਵਾਏ ਜਾਣ ਦੇ ਕੁਝ ਹੀ ਘੰਟਿਆਂ ਬਾਅਦ ਮਰੀਜ਼ ਦੀ ਮੌਤ ਹੋ ਗਈ। ਉਸ ਦਾ ਕੋਰੋਨਾ ਜਾਂਚ ਦਾ ਨਮੂਨਾ ਭੇਜਿਆ ਗਿਆ ਸੀ ਅਤੇ ਵੀਰਵਾਰ ਨੂੰ ਉਸ 'ਚ ਵਾਇਰਸ ਦੀ ਪੁਸ਼ਟੀ ਹੋਈ। ਇਸ ਮੌਤ ਨਾਲ ਕੋਰੋਨਾ ਸਬੰਧੀ ਮੌਤਾਂ ਦੀ ਗਿਣਤੀ ਜੰਮੂ-ਕਸ਼ਮੀਰ ਵਿਚ ਵੱਧ ਕੇ 27 ਹੋ ਗਈ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਮਰੀਜ਼ਾਂ ਦਾ ਅੰਕੜਾ 1700 ਦੇ ਕਰੀਬ ਪੁੱਜ ਗਿਆ ਹੈ।
ਉੱਤਰ ਪ੍ਰਦੇਸ਼ ਪੁੱਜਾ ਟਿੱਡੀ ਦਲ, ਦਵਾਈ ਦੇ ਛਿੜਕਾਅ ਨਾਲ ਮਰੀਆਂ ਹਜ਼ਾਰਾਂ 'ਟਿੱਡੀਆਂ'
NEXT STORY