ਨੈਸ਼ਨਲ ਡੈਸਕ : ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਦਵਾਈ ਬਣਾਉਣ ਵਾਲੀ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 34 ਹੋ ਗਈ ਹੈ ਅਤੇ 2 ਦਰਜਨ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ, ਇਹ ਹਾਦਸਾ ਸੋਮਵਾਰ ਸਵੇਰੇ 9 ਵਜੇ ਸੰਗਾਰੈੱਡੀ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਹੋਇਆ ਸੀ। ਇਸ ਧਮਾਕੇ ਕਾਰਨ ਸਿਗਾਚੀ ਕੈਮੀਕਲ ਕੰਪਲੈਕਸ ਵਿੱਚ ਭਾਰੀ ਅੱਗ ਲੱਗ ਗਈ ਸੀ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਧਮਾਕਾ ਹੈਦਰਾਬਾਦ ਦੇ ਪਸੁਮੈਲਾਰਾਮ ਵਿੱਚ ਸਥਿਤ ਇੱਕ ਉਦਯੋਗਿਕ ਇਕਾਈ ਵਿੱਚ ਹੋਇਆ ਸੀ। ਇਸ ਤੋਂ ਪਹਿਲਾਂ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਸੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ।
ਦੱਸਣਯੋਗ ਹੈ ਕਿ ਧਮਾਕੇ ਦੇ ਪ੍ਰਭਾਵ ਕਾਰਨ ਫੈਕਟਰੀ ਯੂਨਿਟ ਢਹਿ ਗਈ ਅਤੇ ਅੱਗ ਨੇੜਲੀ ਇਮਾਰਤ ਵਿੱਚ ਫੈਲ ਗਈ ਸੀ। ਧਮਾਕੇ ਸਮੇਂ ਬਹੁਤ ਸਾਰੇ ਕਾਮੇ ਰਿਐਕਟਰ ਦੇ ਨੇੜੇ ਕੰਮ ਕਰ ਰਹੇ ਸਨ। ਫੈਕਟਰੀ ਵਿੱਚ ਓਡੀਸ਼ਾ, ਉੱਤਰ ਪ੍ਰਦੇਸ਼ ਅਤੇ ਹੋਰ ਰਾਜਾਂ ਦੇ ਪ੍ਰਵਾਸੀ ਮਜ਼ਦੂਰ ਕੰਮ ਕਰਦੇ ਸਨ। ਧਮਾਕੇ ਅਤੇ ਅੱਗ ਕਾਰਨ ਕੈਮੀਕਲ ਯੂਨਿਟ ਅਤੇ ਨੇੜਲੀਆਂ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਵਿੱਚ ਦਹਿਸ਼ਤ ਫੈਲ ਗਈ, ਜਿਸ ਤੋਂ ਬਾਅਦ ਉਹ ਇਮਾਰਤ ਛੱਡ ਕੇ ਭੱਜ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਆਸ 'ਚ ਆ ਗਿਆ ਹੜ੍ਹ! Red Alert ਜਾਰੀ
NEXT STORY