ਰਾਜਕੋਟ (ਵਾਰਤਾ)- ਗੁਜਰਾਤ ਦੇ ਰਾਜਕੋਟ ਤਾਲੁਕਾ ਖੇਤਰ ਦੇ ਗੇਮ ਜ਼ੋਨ 'ਚ ਭਿਆਨਕ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 28 ਹੋ ਗਈ ਹੈ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਟੀਆਰਪੀ ਗੇਮ ਜ਼ੋਨ 'ਚ ਸ਼ਨੀਵਾਰ ਨੂੰ ਲੱਗੀ ਅੱਗ 'ਚ ਮਰਨ ਵਾਲਿਆਂ ਦੀ ਗਿਣਤੀ 28 ਤੱਕ ਪਹੁੰਚ ਗਈ ਹੈ। ਸੂਬੇ ਦੇ ਮੁੱਖ ਮੰਤਰੀ ਭੂਪੇਂਦਰਭਾਈ ਪਟੇਲ ਨੇ ਅੱਜ ਯਾਨੀ ਐਤਵਾਰ ਸਵੇਰੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਹਾਦਸੇ ਦੇ ਕਾਰਨਾਂ ਸਮੇਤ ਬਚਾਅ ਕਾਰਜਾਂ ਦਾ ਵੇਰਵਾ ਹਾਸਲ ਕੀਤਾ। ਸ਼੍ਰੀ ਪਟੇਲ ਨੇ ਐਕਸ ’ਤੇ ਪੋਸਟ ’ਚ ਲਿਖਿਆ ਹੈ ਕਿ ਇਸ ਘਟਨਾ ’ਚ ਨਗਰ ਨਿਗਮ ਅਤੇ ਪ੍ਰਸ਼ਾਸਨ ਨੂੰ ਤੁਰੰਤ ਬਚਾਅ ਤੇ ਰਾਹਤ ਕਾਰਜਾਂ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਜ਼ਖ਼ਮੀਆਂ ਦੇ ਤੁਰੰਤ ਇਲਾਜ ਲਈ ਪ੍ਰਬੰਧਾਂ ਨੂੰ ਪਹਿਲ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਹੈ ਕਿ ਇਹ ਯਕੀਨੀ ਕਰਨਾ ਬਹੁਤ ਜ਼ਰੂਰੀ ਹੈ ਕਿ ਅਜਿਹੀ ਘਟਨਾ ਮੁੜ ਨਾ ਵਾਪਰੇ। ਇਸ ਘਟਨਾ 'ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਇਕ ਐੱਸ.ਆਈ.ਟੀ. ਦਾ ਗਠਨ ਕਰਕੇ ਪੂਰੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਟੀਆਰਪੀ ਗੇਮ ਜ਼ੋਨ 'ਚ ਭਿਆਨਕ ਅੱਗ ਲੱਗ ਗਈ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਸਮੇਤ ਚੀਫ਼ ਫਾਇਰ ਅਫ਼ਸਰ ਸਮੇਤ 8 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਅਤੇ ਕਾਫੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਮੌਕੇ ਤੋਂ ਕਈ ਲੋਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
135 ਯਾਤਰੀਆਂ ਨੂੰ ਲੈ ਕੇ ਲੇਹ ਜਾ ਰਹੀ ਸਪਾਈਸ ਜੈੱਟ ਦੀ ਫਲਾਈਟ ਦੀ ਦਿੱਲੀ 'ਚ ਐਮਰਜੈਂਸੀ ਲੈਂਡਿੰਗ
NEXT STORY