ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਜੰਮੂ-ਕਸ਼ਮੀਰ ਦੇ ਬਾਰਾਮੁੱਲਾ ਲੋਕ ਸਭਾ ਹਲਕੇ ਤੋਂ ਐੱਮ. ਪੀ. ਇੰਜੀਨੀਅਰ ਰਾਸ਼ਿਦ ਦੀ ਜ਼ਮਾਨਤ ਦੀ ਅਰਜ਼ੀ ਨੂੰ ਟੈਰਰ ਫੰਡਿੰਗ ਦੇ ਮਾਮਲੇ ’ਚ ਸ਼ੁੱਕਰਵਾਰ ਰੱਦ ਕਰ ਦਿੱਤਾ।
ਰਾਸ਼ਿਦ 2017 ਦੇ ਟੈਰਰ ਫੰਡਿੰਗ ਮਾਮਲੇ ’ਚ ਗੈਰ-ਕਾਨੂੰਨੀ ਸਰਗਰਮੀਆਂ (ਰੋਕਥਾਮ) ਐਕਟ ਅਧੀਨ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ। ਰਾਸ਼ਟਰੀ ਜਾਂਚ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਹ 2019 ਤੋਂ ਤਿਹਾੜ ਜੇਲ ’ਚ ਬੰਦ ਹੈ।
ਉਸ ਨੇ 10 ਮਾਰਚ ਦੇ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ’ਚ ਉਸ ਨੂੰ 4 ਅਪ੍ਰੈਲ ਤੱਕ ਲੋਕ ਸਭਾ ਦੀ ਕਾਰਵਾਈ ’ਚ ਸ਼ਾਮਲ ਹੋਣ ਲਈ ਹਿਰਾਸਤੀ ਪੈਰੋਲ ਜਾਂ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਸੀ।
ਸਨਸਨੀਖੇਜ਼ ਘਟਨਾ, ਜੇਜੇਪੀ ਨੇਤਾ ਰਵਿੰਦਰ ਮਿੰਨਾ ਦੀ ਗੋਲੀ ਮਾਰ ਕੇ ਹੱਤਿਆ
NEXT STORY