ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਲਖੀਮਪੁਰ ਖੀਰੀ ਕਤਲਕਾਂਡ ਮਾਮਲੇ ’ਚ ਜਾਂਚ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਹਾਈ ਕੋਰਟ ਦੇ ਛੁੱਟੀ ਪ੍ਰਾਪਤ ਜੱਜ ਨੂੰ ਦੇਣ ਦੇ ਮਾਮਲੇ ’ਚ ਫ਼ੈਸਲਾ ਕਰ ਸਕਦਾ ਹੈ। ਚੀਫ਼ ਜਸਟਿਸ ਐੱਨ. ਵੀ. ਰਮਨ, ਜੱਜ ਸੂਰੀਆਕਾਂਤ ਅਤੇ ਜੱਜ ਹਿਮਾ ਕੋਹਲੀ ਦੀ ਬੈਂਚ ਨੇ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਛੁੱਟੀ ਪ੍ਰਾਪਤ ਜੱਜ ਰੰਜੀਤ ਸਿੰਘ ਅਤੇ ਜੱਜ ਰਾਕੇਸ਼ ਕੁਮਾਰ ਜੈਨ ਦੇ ਨਾਮ ਸੁਝਾਏ ਸਨ। ਬੈਂਚ ਨੇ ਦੋਹਾਂ ਜੱਜਾਂ ’ਚੋਂ ਕਿਸੇ ਇਕ ਤੋਂ ਜਾਂਚ ਦੀ ਨਿਗਰਾਨੀ ਦਾ ਪ੍ਰਸਤਾਵ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤਾ ਸੀ। ਸਰਕਾਰ ਵਲੋਂ ਵਕੀਲ ਹਰੀਸ਼ ਸਾਲਵੇ ਨੇ ਕਿਹਾ ਸੀ ਕਿ ਉਹ 12 ਨਵੰਬਰ ਨੂੰ ਇਸ ਬਾਰੇ ਪੱਖ ਰੱਖਣਗੇ।
ਇਹ ਵੀ ਪੜ੍ਹੋ : ਰਿਵਾਇਤੀ ਪਹਿਰਾਏ 'ਚ ਨੰਗੇ ਪੈਰੀਂ ਪਦਮ ਸ਼੍ਰੀ ਲੈਣ ਪਹੁੰਚੀ ਤੁਲਸੀ ਗੌੜਾ, PM ਮੋਦੀ ਨੇ ਕੀਤਾ ਨਮਨ
ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੀ ਇਸ ਬੈਂਚ ਨੇ ਹੁਣ ਤੱਕ ਹੋਈਆਂ ਸੁਣਵਾਈਆਂ ਦੌਰਾਨ ਯੋਗੀ ਆਦਿੱਤਿਯਨਾਥ ਦੀ ਸਰਕਾਰ ਦੀ ਜਾਂਚ ’ਤੇ ਅੰਸਤੋਸ਼ ਜ਼ਾਹਰ ਕਰਦੇ ਹੋਏ ਕਈ ਵਾਰ ਫਟਕਾਰ ਲਗਾ ਚੁਕੀ ਹੈ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਤਿੰਨ ਅਕਤੂਬਰ ਨੂੰ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਭਾਜਪਾ ਦੇ ਨੇਤਾ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੋਸ਼ੀਆਂ ’ਚ ਸ਼ਾਮਲ ਹੈ। ਪੁਲਸ ਨੇ ਆਸ਼ੀਸ਼ ਸਮੇਤ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਸ਼ੀਸ਼ ਨੂੰ ਮੁੱਖ ਦੋਸ਼ੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਦਾ ਦਾਅਵਾ, ਕਿਸਾਨ ਵਿਰੋਧੀ ਸਰਕਾਰ ਦੇ ਤਾਬੂਤ 'ਚ ਆਖ਼ਰੀ ਕਿੱਲ ਸਾਬਿਤ ਹੋਵੇਗੀ ਲਖਨਊ ਮਹਾਪੰਚਾਇਤ
ਇਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨ 3 ਅਕਤੂਬਰ ਨੂੰ ਕੇਂਦਰੀ ਰਾਜ ਮੰਤਰੀ ਦੇ ਜੱਦੀ ਪਿੰਡ ’ਚ ਆਯੋਜਿਤ ਇਕ ਪ੍ਰੋਗਰਾਮ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਦੋਸ਼ੀ ਹੈ ਕਿ ਲਖੀਮਪੁਰ ਖੀਰੀ ’ਚ ਸੜਕਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਰ ਨਾਲ ਕੁਚਲ ਦਿੱਤਾ ਗਿਆ। ਇਸ ਕਾਰ ’ਚ ਹੋਰ ਦੋਸ਼ੀਆਂ ਨਾਲ ਆਸ਼ੀਸ਼ ਵੀ ਸਵਾਰ ਸਨ। ਕਾਰ ਨਾਲ ਕੁਚਲ ਕੇ ਚਾਰ ਲੋਕਾਂ ਦੀ ਮੌਤ ਤੋਂ ਬਾਅਦ ਭੜਕੀ ਹਿੰਸਾ ’ਚ ਚਾਰ ਹੋਰ ਲੋਕ ਮਾਰੇ ਗਏ ਸਨ। ਲੋਕਾਂ ਨੂੰ ਕੁਚਲਣ ਵਾਲੀਆਂ ਗੱਡੀਆਂ ’ਚ ਭੀੜ ਵਲੋਂ ਅੱਗ ਲਗਾ ਦਿੱਤੀ ਗਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਸਜ਼ਾ ਸਬੰਧੀ ਲੇਖਾਂ ਨੂੰ ਹਟਾਉਣ ਦੀ ਬੇਨਤੀ ਵਾਲੀ ਪਟੀਸ਼ਨ ’ਤੇ HC ਨੇ ਕੇਂਦਰ, ਗੂਗਲ, ਟਵਿਟਰ ਤੋਂ ਮੰਗਿਆ ਜਵਾਬ
NEXT STORY