ਨਵੀਂ ਦਿੱਲੀ- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਈ-ਵਿਦਿਆ ਚੈਨਲ 31 ਲਾਂਚ ਕੀਤਾ, ਜੋ ਕਿ ਸੰਕੇਤਕ ਭਾਸ਼ਾ ਨੂੰ ਸਮਰਪਿਤ ਇੱਕ DTH ਚੈਨਲ ਹੈ। ਪ੍ਰਧਾਨ ਨੇ ਕਿਹਾ ਕਿ ਇੱਕ ਨਵੇਂ ਐਕਟ ਦੇ ਰੂਪ ਵਿੱਚ ਅਪਾਹਜਾਂ ਦੀ ਭਲਾਈ ਵਿੱਚ ਇੱਕ ਇਤਿਹਾਸਕ ਅਧਿਆਏ ਜੋੜਿਆ ਗਿਆ ਹੈ ਜੋ ਕਾਨੂੰਨੀ ਢਾਂਚੇ ਦਾ ਘੇਰਾ ਵਿਸ਼ਾਲ ਕਰਦਾ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ 'ਤੇ ਜ਼ੋਰ ਦਿੰਦੀ ਹੈ। ਸਾਡੀ ਸਿੱਖਿਆ ਪ੍ਰਣਾਲੀ ਵੱਧ ਤੋਂ ਵੱਧ ਸਮਾਵੇਸ਼ੀ ਬਣ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਸੰਕੇਤਕ ਭਾਸ਼ਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਨੇ ਕਿਹਾ ਕਿ ਇਸ ਦੇ ਪ੍ਰਗਟਾਵੇ ਨਾਚ, ਨਾਟਕ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਸਮੇਤ ਪ੍ਰਸਿੱਧ ਸੱਭਿਆਚਾਰ ਵਿੱਚ ਦੇਖੇ ਜਾ ਸਕਦੇ ਹਨ। ਸੁਰਦਾਸ ਤੋਂ ਲੈ ਕੇ ਸਟੀਫਨ ਹਾਕਿੰਗ ਤੱਕ, ਅਪਾਹਜ ਵਿਅਕਤੀਆਂ ਦੀਆਂ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਨੇ ਕਿਹਾ ਕਿ ਅਸਮਰਥਤਾ ਵਾਲੇ ਸਾਡੇ ਦੋਸਤਾਂ ਵਿੱਚ ਅਪਾਰ ਸਮਰੱਥਾ ਹੈ ਅਤੇ ਡੀਟੀਐੱਚ ਚੈਨਲ ਦੀ ਸ਼ੁਰੂਆਤ ਉਸ ਸੰਭਾਵਨਾ ਨੂੰ ਖੋਲ੍ਹਣ ਵਿੱਚ ਮਦਦ ਕਰੇਗੀ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਪ੍ਰਧਾਨ ਨੇ ਕਿਹਾ ਕਿ ਸਾਡੇ ਸਮਾਜ ਨੂੰ ਵਧੇਰੇ ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਬਣਾਉਣ ਵੱਲ ਇਹ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਸਮੂਹ ਧਿਰਾਂ ਨੂੰ ਚੈਨਲ 31 ਨੂੰ ਲੋਕਾਂ ਤੱਕ ਪਹੁੰਚਾ ਕੇ ਹਰਮਨ ਪਿਆਰਾ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਸੰਕੇਤਕ ਭਾਸ਼ਾ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਨਵੇਂ ਮਾਪਦੰਡ ਸਥਾਪਤ ਕਰਨ ਦੀ ਸਮਰੱਥਾ ਹੈ। ਇਸ ਨੂੰ ਵਿਸ਼ਵ ਲਈ ਮਾਪਦੰਡ ਤੈਅ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 'ਚ ਸਿਹਤ ਸਿੱਖਿਆ ਨੂੰ ਵੱਡਾ ਹੁਲਾਰਾ: ਦੋਗੁਣਾ ਹੋਏ ਕਾਲਜ, MBBS ਸੀਟਾਂ 130% ਵਧੀਆਂ
NEXT STORY