ਨਵੀਂ ਦਿੱਲੀ- ਦਿੱਲੀ 'ਚ ਲਾਲ ਕਿਲ੍ਹਾ ਹਿੰਸਾ ਦੇ ਮੁੱਖ ਦੋਸ਼ੀ ਦੀਪ ਸਿੱਧੂ ਦੀ ਪੁਲਸ ਹਿਰਾਸਤ 7 ਦਿਨਾਂ ਲਈ ਹੋਰ ਵਧਾ ਦਿੱਤੀ ਗਈ ਹੈ। ਮੰਗਲਵਾਰ ਨੂੰ ਕੋਰਟ 'ਚ ਪੇਸ਼ੀ ਦੌਰਾਨ ਕ੍ਰਾਈਮ ਬਰਾਂਚ ਵਲੋਂ ਦੀਪ ਦੀ ਰਿਮਾਂਡ ਵਧਾਉਣ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਕੋਰਟ ਨੇ ਇਹ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਵੀ ਹਿੰਸਾ ਦੇ ਮੁੱਖ ਦੋਸ਼ੀ ਦੀਪ ਸਿੱਧੂ ਨੂੰ 7 ਦਿਨਾਂ ਦੀ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ। ਕ੍ਰਾਈਮ ਬਰਾਂਚ ਦੀ ਲੰਬੀ ਪੁੱਛ-ਗਿੱਛ 'ਚ ਦੀਪ ਨੇ ਲਾਲ ਕਿਲ੍ਹਾ ਹਿੰਸਾ ਨੂੰ ਲੈ ਕੇ ਕਈ ਹੈਰਾਨ ਕਰਨ ਵਾਲੇ ਖ਼ੁਲਾਸੇ ਕੀਤੇ ਸਨ। ਦਿੱਲੀ ਹਿੰਸਾ ਦੀ ਯੋਜਨਾ ਦਾ ਪਰਦਾਫ਼ਾਸ਼ ਕਰਨ ਲਈ ਕ੍ਰਾਈਮ ਬਰਾਂਚ ਦੇ ਜੁਆਇੰਟ ਕਮਿਸ਼ਨਰ ਬੀ.ਕੇ. ਸਿੰਘ ਅਤੇ ਡੀ.ਸੀ.ਪੀ. ਮੋਨਿਕਾ ਭਾਰਦਵਾਜ ਨੇ ਵੀ ਦੀਪ ਸਿੱਧੂ ਤੋਂ ਪੁੱਛ-ਗਿੱਛ ਕੀਤੀ। ਇਸ ਤੋਂ ਇਲਾਵਾ ਕਿਸੇ ਵੱਡੀ ਸਾਜਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਆਈ.ਬੀ. ਦੇ ਅਧਿਕਾਰੀ ਵੀ ਦੀਪ ਤੋਂ ਪੁੱਛ-ਗਿੱਛ 'ਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਦੀਪ ਸਿੱਧੂ ਦਾ ਪੁਲਸ ਰਿਮਾਂਡ ਖ਼ਤਮ, ਅੱਜ ਤੀਸ ਹਜ਼ਾਰੀ ਕੋਰਟ 'ਚ ਹੋਵੇਗੀ ਪੇਸ਼ੀ
ਦੱਸਣਯੋਗ ਹੈ ਕਿ 26 ਜਨਵਰੀ ਨੂੰ ਹਜ਼ਾਰਾਂ ਦੀ ਗਿਣਤੀ 'ਚ ਪ੍ਰਦਰਸ਼ਨਕਾਰੀ ਕਿਸਾਨ ਬੈਰੀਕੇਡ ਤੋੜ ਕੇ ਰਾਸ਼ਟਰੀ ਰਾਜਧਾਨੀ 'ਚ ਦਾਖ਼ਲ ਹੋ ਗਏ ਸਨ ਅਤੇ ਆਈ.ਟੀ.ਓ. ਸਮੇਤ ਹੋਰ ਥਾਂਵਾਂ 'ਤੇ ਉਨ੍ਹਾਂ ਦੀਆਂ ਪੁਲਸ ਮੁਲਾਜ਼ਮਾਂ ਨਾਲ ਝੜਪਾਂ ਹੋਈਆਂ ਸਨ। ਕਈ ਪ੍ਰਦਰਸ਼ਨਕਾਰੀ ਟਰੈਕਟਰ ਚਲਾਉਂਦੇ ਹੋਏ ਲਾਲ ਕਿਲ੍ਹਾ ਪਹੁੰਚ ਗਏ ਅਤੇ ਇਤਿਹਾਸਕ ਸਮਾਰਕ 'ਚ ਪ੍ਰਵੇਸ਼ ਕਰ ਗਏ ਅਤੇ ਉਸ ਦੀ ਪ੍ਰਾਚੀਰ 'ਤੇ ਇਕ ਧਾਰਮਿਕ ਝੰਡਾ ਲਗਾ ਦਿੱਤਾ।
ਇਹ ਵੀ ਪੜ੍ਹੋ : ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹਾ ਲੈ ਕੇ ਪਹੁੰਚੀ ਦਿੱਲੀ ਪੁਲਸ
ਨਾਬਾਲਗ ਵਿਦਿਆਰਥਣ ਨਾਲ ਸਮੂਹਕ ਜਬਰ ਜ਼ਿਨਾਹ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ ਫਾਂਸੀ ਦੀ ਸਜ਼ਾ
NEXT STORY