ਨਵੀਂ ਦਿੱਲੀ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਕੀਤੀ। ਕੋਰਟ ਨੇ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 8 ਅਪ੍ਰੈਲ ਤੱਕ ਟਾਲ ਦਿੱਤੀ ਹੈ। ਦੱਸਣਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਅਭਿਨੇਤਾ ਦੀਪ ਸਿੱਧੂ ਦੀ ਅਰਜ਼ੀ 'ਤੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਸੀ।
ਇਹ ਵੀ ਪੜ੍ਹੋ : ਟਰੈਕਟਰ ਪਰੇਡ ਹਿੰਸਾ: ਦੀਪ ਸਿੱਧੂ ਨੂੰ ਨਹੀਂ ਮਿਲੀ ਜ਼ਮਾਨਤ, ਸੁਣਵਾਈ ਟਲੀ
ਦੱਸਣਯੋਗ ਹੈ ਕਿ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ 'ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ। ਦਿੱਲੀ ਪੁਲਸ ਨੇ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦੀ ਇਨਾਮ ਦੇਣ ਦਾ ਐਲਾਨ ਕੀਤਾ ਸੀ। ਦਿੱਲੀ ਪੁਲਸ ਵਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : 15 ਸਾਲ ਪਹਿਲਾਂ ਕਤਲ ਕਰ ਕੇ ਫਰਾਰ ਹੋਇਆ ਇਨਾਮੀ ਦੋਸ਼ੀ ਮੁਕਾਬਲੇ 'ਚ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਤਿਰੂਪਤੀ 'ਚ ਦਾਨ ਕੀਤੇ ਗਏ ਭਗਤਾਂ ਦੇ ਵਾਲ ਪਹੁੰਚ ਰਹੇ ਚੀਨ, ਮਾਮਲੇ 'ਚ ਛਿੜੀ ਸਿਆਸੀ ਲੜਾਈ
NEXT STORY