ਨਵੀਂ ਦਿੱਲੀ- ਰੱਖਿਆ ਮੰਤਰਾਲਾ ਨੇ ਭਾਰਤੀ ਫ਼ੌਜ ਲਈ ਜ਼ਮੀਨ ਆਧਾਰਤ 5 ਮੋਬਾਈਲ ਇਲੈਕਟ੍ਰਾਨਿਕ ਪ੍ਰਣਾਲੀਆਂ ਦੀ ਖਰੀਦ ਦੇ ਮਕਸਦ ਨਾਲ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐੱਲ), ਹੈਦਰਾਬਾਦ ਨਾਲ 1,476 ਕਰੋੜ ਰੁਪਏ ਦੇ ਇਕਰਾਰਨਾਮੇ 'ਤੇ ਹਸਤਾਖਰ ਕੀਤੇ ਹਨ। ਰੱਖਿਆ ਮੰਤਰਾਲਾ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਪ੍ਰਣਾਲੀ 'ਚ ਘੱਟੋ-ਘੱਟ 72 ਫੀਸਦੀ ਸਵਦੇਸ਼ੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਵੇਗਾ। ਇਹ ਇਕਰਾਰਨਾਮਾ ਖਰੀਦੋ (ਭਾਰਤ 'ਚ ਡਿਜ਼ਾਈਨ, ਵਿਕਸਿਤ, ਨਿਰਮਿਤ) ਸ਼੍ਰੇਣੀ ਦੇ ਅਧੀਨ ਕੀਤਾ ਗਿਆ ਹੈ।
ਇਸ ਇਕਰਾਰਨਾਮੇ 'ਤੇ ਮੰਗਲਵਾਰ ਨੂੰ ਇੱਥੇ ਕਰਤੱਵ ਭਵਨ-2 'ਚ ਰੱਖਇਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੀ ਮੌਜੂਦਗੀ 'ਚ ਹਸਤਾਖਰ ਕੀਤੇ ਗਏ। ਇਹ ਪ੍ਰਣਾਲੀ ਭਾਰਤੀ ਫ਼ੌਜ ਦੀਆਂ ਇਕਾਈਆਂ ਦਾ ਆਧੁਨਿਕੀਕਰਨ ਕਰੇਗੀ ਅਤੇ ਦੇਸ਼ ਦੇ ਸਵਦੇਸ਼ੀ ਰੱਖਿਆ ਨਿਰਮਾਣ ਵਾਤਾਵਰਣ ਨੂੰ ਮਜ਼ਬੂਤ ਬਣਾਏਗੀ। ਇਹ ਇਕਰਾਰਨਾਮਾ ਸਰਕਾਰ ਦੀ 'ਆਤਮਨਿਰਭਰ ਭਾਰਤ' ਅਤੇ 'ਮੇਕ ਇਨ ਇੰਡੀਆ' ਪਹਿਲ ਦੇ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ
NEXT STORY