ਨਵੀਂ ਦਿੱਲੀ (ਭਾਸ਼ਾ)– ਕਾਂਗਰਸ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ’ਚ ਕੁਝ ਹਫ਼ਤਿਆਂ ਦੀ ਦੇਰੀ ਹੋ ਸਕਦੀ ਹੈ ਕਿਉਂਕਿ ਪਾਰਟੀ ਦਾ ਧਿਆਨ ਇਸ ਸਮੇਂ ‘ਭਾਰਤ ਜੋੜੋ ਯਾਤਰਾ’ ’ਤੇ ਕੇਂਦਰਿਤ ਹੈ ਅਤੇ ਕੁਝ ਸੂਬਾਈ ਇਕਾਈਆਂ ਰਸਮੀ ਕਾਰਵਾਈਆਂ ਪੂਰੀਆਂ ਨਹੀਂ ਕਰ ਰਹੀਆਂ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਕਾਂਗਰਸ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ 20 ਸਤੰਬਰ ਤੱਕ ਪੂਰੀ ਕੀਤੀ ਜਾਣੀ ਹੈ।
ਪਾਰਟੀ ਦੀਆਂ ਨੀਤੀਆਂ ਦੇ ਫੈਸਲੇ ਲੈਣ ਵਾਲੀ ਇਕਾਈ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਯੂ. ਸੀ) ਐਤਵਾਰ ਨੂੰ ਇਕ ਆਨਲਾਈਨ ਮੀਟਿੰਗ ਵਿਚ ਚੋਣ ਪ੍ਰੋਗਰਾਮ ਨੂੰ ਮਨਜ਼ੂਰੀ ਦੇਵੇਗੀ। ਕਾਂਗਰਸ ਨੇ ਪਿਛਲੇ ਸਾਲ ਅਕਤੂਬਰ ’ਚ ਐਲਾਨ ਕੀਤਾ ਸੀ ਕਿ ਨਵੇਂ ਕਾਂਗਰਸ ਪ੍ਰਧਾਨ ਦੀ ਚੋਣ ਇਸ ਸਾਲ 21 ਅਗਸਤ ਤੋਂ 20 ਸਤੰਬਰ ਦਰਮਿਆਨ ਕੀਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ ਇਸ ਪ੍ਰਕਿਰਿਆ ਵਿਚ ਕੁਝ ਹਫ਼ਤਿਆਂ ਦੀ ਦੇਰੀ ਹੋ ਸਕਦੀ ਹੈ, ਉਸ ਤੋਂ ਜ਼ਿਆਦਾ ਨਹੀਂ ਅਤੇ ਅਕਤੂਬਰ ਵਿਚ ਫੁੱਲ-ਟਾਈਮ ਪ੍ਰਧਾਨ ਮਿਲ ਜਾਣਾ ਚਾਹੀਦਾ ਹੈ।
'ਸੀਰੀਅਲ ਕਿਲਰ' ਦੀ ਤਰ੍ਹਾਂ ਰਵੱਈਆ ਕਰ ਰਹੀ ਹੈ ਭਾਜਪਾ : ਮਨੀਸ਼ ਸਿਸੋਦੀਆ
NEXT STORY