ਅੰਮ੍ਰਿਤਸਰ (ਸਰਬਜੀਤ) : ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਜਨਵਰੀ ਨੂੰ ਦੋ ਦਿਨਾਂ ਦੇ ਦੌਰੇ ਉੱਤੇ ਇੰਦੌਰ ਪੁੱਜਿਆ। ਇਸ ਵਫ਼ਦ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਰਾਏਪੁਰ ਛੱਤੀਸਗੜ੍ਹ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਅਤੇ ਲੇਖਕ ਆਈ. ਟੀ. ਵਿਭਾਗ, ਸ਼੍ਰੋਮਣੀ ਕਮੇਟੀ ਜਸਕਰਨ ਸਿੰਘ ਸ਼ਾਮਲ ਸਨ।
ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, BDPO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਜ਼ਿਕਰਯੋਗ ਹੈ ਕਿ ਇਹ ਵਫ਼ਦ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ 28 ਜਨਵਰੀ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਈ ਇਕੱਤਰਤਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਉਪਰੰਤ ਇੰਦੌਰ ਲਈ ਰਵਾਨਾ ਹੋਇਆ ਸੀ। ਇੰਦੌਰ ਪਹੁੰਚਣ ’ਤੇ ਇਹ ਵਫ਼ਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਇਮਲੀ ਸਾਹਿਬ ਪੁੱਜਾ, ਜਿਥੇ ਸ੍ਰੀ ਗੁਰੂ ਸਿੰਘ ਸਭਾ, ਇੰਦੌਰ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ ਸਮੇਤ ਗੁਰਦੁਆਰਾ ਕਮੇਟੀ ਦੇ ਮੈਂਬਰ ਸਾਹਿਬਾਨ, ਸਥਾਨਕ ਸਿੱਖ ਸੰਗਤ ਅਤੇ ਛੱਤੀਸਗੜ੍ਹ ਮੱਧ ਪ੍ਰਦੇਸ਼ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦੇ ਸੁਰਜੀਤ ਸਿੰਘ ਟੁਟੇਜਾ ਨਾਲ ਉਕਤ ਵਿਸ਼ੇ ਸਬੰਧੀ ਵਿਚਾਰਾਂ ਕਰਨ ਦੇ ਨਾਲ-ਨਾਲ ਇੱਥੇ ਵਾਪਰੀਆਂ ਘਟਨਾਵਾਂ ਸਬੰਧੀ ਸਮੁੱਚੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ : ਲਾਭਪਾਤਰੀ ਪਰਿਵਾਰਾਂ ਨੂੰ ਕਣਕ ਵੰਡਣ ਬਦਲੇ ਪੈਸੇ ਲੈਣ ਵਾਲੇ ਡਿੱਪੂ ਹੋਲਡਰਾਂ ਖ਼ਿਲਾਫ਼ ਹੋਵੇਗੀ FIR
ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਇੰਦੌਰ ਵਿਖੇ ਸਿੰਧੀ ਸਮਾਜ ਵੱਲੋਂ ਸਥਾਪਿਤ ਕੀਤੇ ਅਸਥਾਨਾਂ ਅਤੇ ਗੁਰਦੁਆਰਾ ਸਾਹਿਬ ਦਾ ਵੀ ਦੌਰਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵਫ਼ਦ ਨੇ 29 ਜਨਵਰੀ ਨੂੰ ਸ੍ਰੀ ਗੁਰੂ ਸਿੰਘ ਸਭਾ, ਇੰਦੌਰ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਛੱਤੀਸਗੜ੍ਹ ਮੱਧ ਪ੍ਰਦੇਸ਼ ਦੇ ਸਹਿਯੋਗ ਨਾਲ ਸਵਾਮੀ ਪ੍ਰੀਤਮ ਦਾਸ ਸਭਾ ਗ੍ਰਹਿ, ਸਿੰਧੀ ਕਾਲੋਨੀ, ਇੰਦੌਰ ਵਿਖੇ ਅਖਿਲ ਭਾਰਤੀਯ ਸਿੰਧੂ ਸੰਤ ਸਮਾਜ ਟਰੱਸਟ ਦੇ ਮਹਾਮੰਡਲੇਸ਼ਵਰ ਸਵਾਮੀ ਹੰਸ ਰਾਮ (ਭੀਲਵਾੜਾ, ਰਾਜਸਥਾਨ) ਸਮੇਤ 20 ਦੇ ਕਰੀਬ ਸਨਾਤਨੀ ਮੱਤ ਵਾਲੇ ਸਿੰਧੀ ਆਗੂਆਂ ਨਾਲ ਸੁਖਾਵੇਂ ਮਾਹੌਲ ’ਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪ੍ਰਧਾਨ ਵੱਲੋਂ ਦਿੱਤਾ ਸੰਦੇਸ਼ ਸਾਂਝਾ ਕੀਤਾ ਕਿ ਸਿੰਧੀ ਸਮਾਜ ਨਾਲ ਸਿੱਖਾਂ ਦੀ ਸਦੀਆਂ ਪੁਰਾਣੀ ਸਾਂਝ ਹੈ ਅਤੇ ਦੋਵਾਂ ਵਿਚਕਾਰ ਪ੍ਰੇਮ ਸਤਿਕਾਰ ਕਾਇਮ ਰਹਿਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ : ਡਰੇਨ ਨਾਲੇ ’ਚ ਡਿੱਗੇ ਦੋ ਨੌਜਵਾਨਾਂ ’ਚੋਂ ਇਕ ਦੀ ਗਈ ਜਾਨ, ਜੱਦੋ-ਜਹਿਦ ਮਗਰੋਂ ਮਿਲੀ ਲਾਸ਼
ਸਿੱਖ ਸੰਸਥਾਵਾਂ ਸਿੰਧੀ ਸਮਾਜ ਨੂੰ ਆਪਣੇ ਤੋਂ ਵੱਖ ਨਹੀਂ ਹੋਣ ਦੇਣਗੀਆਂ। ਇਹ ਵੀ ਦੱਸਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਮਰਿਆਦਾ ਅਨੁਸਾਰ ਰੱਖਣਾ ਸਾਡਾ ਸਭ ਤੋਂ ਪਹਿਲਾ ਫ਼ਰਜ਼ ਹੈ। ਇਕੱਤਰਤਾ ’ਚ ਹਾਜ਼ਰ ਸਿੰਧੀ ਸਮਾਜ ਦੇ ਆਗੂਆਂ ਨੇ ਤਸੱਲੀ ਪ੍ਰਗਟ ਕਰਦਿਆਂ ਗੱਲਬਾਤ ਨੂੰ ਅੱਗੇ ਵਧਾਉਣ ਦੀ ਗੱਲ ਆਖੀ ਹੈ ਅਤੇ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣ ਦੀ ਗੱਲ ਆਖੀ। ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਦੇ ਨਾਲ ਖੜ੍ਹਦਿਆਂ ਇਸ ਮਾਮਲੇ ਨੂੰ ਖਾਸ ਨਿਰਣੇ ਤੱਕ ਲੈ ਕੇ ਜਾਣ ਲਈ ਵਚਨਬੱਧ ਹੈ। ਇਸ ਸਬੰਧੀ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਗੱਲਬਾਤ ਨੂੰ ਅੱਗੇ ਵਧਾਇਆ ਜਾਵੇਗਾ।
ਰਾਹੁਲ ਨੇ ਸੋਨੀਆ ਅਤੇ ਪ੍ਰਿਯੰਕਾ ਨੂੰ ਸੰਦੇਸ਼ ਭੇਜ ਕਿਹਾ ਸੀ- ਮੈਂ ਆਪਣੇ ਘਰ ਕਸ਼ਮੀਰ ਜਾ ਰਿਹਾ ਹਾਂ
NEXT STORY