ਨਵੀਂ ਦਿੱਲੀ (ਭਾਸ਼ਾ)- ਉੱਤਰੀ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਸ਼ਨੀਵਾਰ ਨੂੰ ਹਨੂੰਮਾਨ ਜਯੰਤੀ 'ਤੇ ਕੱਢੀ ਗਈ ਸ਼ੋਭਾ ਯਾਤਰਾ 'ਤੇ ਪਥਰਾਅ ਤੋਂ ਬਾਅਦ ਭੜਕੀ ਹਿੰਸਾ ਦੇ ਮਾਮਲੇ 'ਚ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਨੀਵਾਰ ਸ਼ਾਮ ਨੂੰ ਦੋ ਭਾਈਚਾਰਿਆਂ ਦੇ ਲੋਕਾਂ ਵਿਚਾਲੇ ਪੱਥਰਬਾਜ਼ੀ ਹੋਈ ਅਤੇ ਕੁਝ ਵਾਹਨਾਂ ਨੂੰ ਅੱਗ ਲਾ ਦਿੱਤੀ ਗਈ। ਹਿੰਸਾ 'ਚ ਇਕ ਸੀਨੀਅਰ ਪੁਲਸ ਅਧਿਕਾਰੀ ਅਤੇ ਇਕ ਸਬ-ਇੰਸਪੈਕਟਰ ਨੂੰ ਗੋਲੀਆਂ ਲੱਗੀਆਂ ਹਨ। ਪੁਲਸ ਦੀ ਡਿਪਟੀ ਕਮਿਸ਼ਨਰ (ਉੱਤਰ-ਪੱਛਮੀ) ਊਸ਼ਾ ਰੰਗਨਾਨੀ ਨੇ ਕਿਹਾ ਕਿ ਸ਼ਨੀਵਾਰ ਨੂੰ ਆਈ.ਪੀ.ਸੀ. ਦੀ ਧਾਰਾ 307 (ਕਤਲ ਦੀ ਕੋਸ਼ਿਸ਼), 120ਬੀ (ਅਪਰਾਧਿਕ ਸਾਜ਼ਿਸ਼), 147 (ਦੰਗਾ ਭੜਕਾਉਣ) ਅਤੇ ਹਥਿਆਰ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਸ਼ੋਭਾ ਯਾਤਰਾ 'ਚ ਹਿੰਸਾ ਨੂੰ ਲੈ ਕੇ ਕੇਜਰੀਵਾਲ ਨੇ ਕੀਤੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਰੰਗਨਾਨੀ ਨੇ ਕਿਹਾ,''ਐੱਫ.ਆਈ.ਆਰ. ਦੇ ਸਬੰਧ 'ਚ ਹੁਣ ਤੱਕ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।'' ਬਾਅਦ 'ਚ ਉਨ੍ਹਾਂ ਕਿਹਾ ਕਿ 5 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰੰਗਨਾਨੀ ਮੁਤਾਬਕ ਹਿੰਸਾ 'ਚ ਕੁੱਲ 9 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚ 8 ਪੁਲਸ ਕਰਮਚਾਰੀ ਅਤੇ ਇਕ ਨਾਗਰਿਕ ਸ਼ਾਮਲ ਹੈ ਅਤੇ ਸਾਰਿਆਂ ਦਾ ਇਲਾਜ ਬਾਬੂ ਜਗਜੀਵਨ ਰਾਮ ਮੈਮੋਰੀਅਲ ਹਸਪਤਾਲ 'ਚ ਚੱਲ ਰਿਹਾ ਹੈ। ਪੁਲਸ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਕ ਸਬ-ਇੰਸਪੈਕਟਰ ਨੂੰ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਐਤਵਾਰ ਸਵੇਰੇ ਜਹਾਂਗੀਰਪੁਰੀ ਵਿਖੇ ਵੱਡੀ ਪੁਲਸ ਫੋਰਸ ਮੌਕੇ 'ਤੇ ਮੌਜੂਦ ਸੀ ਅਤੇ ਸਥਿਤੀ 'ਤੇ ਨਜ਼ਰ ਰੱਖਣ ਲਈ ਤੁਰੰਤ ਟਾਸਕ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਰੰਗਨਾਨੀ ਅਨੁਸਾਰ ਫਿਲਹਾਲ ਇਲਾਕੇ 'ਚ ਸਥਿਤੀ ਆਮ ਵਾਂਗ ਹੈ। ਇਕ ਹੋਰ ਪੁਲਸ ਅਧਿਕਾਰੀ ਨੇ ਕਿਹਾ,''ਅਰਾਜਕਤਾ ਫੈਲਾਉਣ 'ਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਲਈ ਡਰੋਨ ਅਤੇ ਚਿਹਰੇ ਦੀ ਪਛਾਣ ਕਰਨ ਵਾਲੇ ਸਾਫਟਵੇਅਰ (ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ) ਦੀ ਮਦਦ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਅਤੇ ਮੋਬਾਈਲ ਫੋਨਾਂ ਵਿਚ ਰਿਕਾਰਡ ਕੀਤੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤਕਨੀਕ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।'' ਅਧਿਕਾਰੀਆਂ ਨੇਦੱਸਿਆ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ, ਇਸ ਲਈ ਰਾਸ਼ਟਰੀ ਰਾਜਧਾਨੀ ਦੇ ਬਾਕੀ ਸਾਰੇ 14 ਪੁਲਸ ਜ਼ਿਲ੍ਹਿਆਂ 'ਚ ਸੁਰੱਖਿਆ ਦੇ ਇੰਤਜ਼ਾਮ ਵਧਾ ਦਿੱਤੇ ਗਏ ਹਨ ਅਤੇ ਤਕਨੀਕ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ਼ੋਭਾ ਯਾਤਰਾ 'ਚ ਹਿੰਸਾ ਨੂੰ ਲੈ ਕੇ ਅਮਿਤ ਸ਼ਾਹ ਨੇ ਕਮਿਸ਼ਨਰ ਅਸਥਾਨਾ ਨਾਲ ਕੀਤੀ ਗੱਲਬਾਤ, ਦਿੱਤੇ ਇਹ ਹੁਕਮ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਇਕ ਜਵਾਨ ਸ਼ਹੀਦ
NEXT STORY