ਨਵੀਂ ਦਿੱਲੀ - ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦੀ 9ਵੀਂ ਮੰਜ਼ਿਲ 'ਤੇ ਅੱਗ ਲੱਗ ਗਈ ਹੈ। ਏਮਜ਼ ਦੇ ਕਨਵਰਜਨ ਬਿਲਡਿੰਗ ਵਿੱਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗਾਡੀਆਂ ਮੌਕੇ 'ਤੇ ਭੇਜੀਆਂ ਗਈਆਂ ਹਨ। ਕੁੱਝ ਮੀਡੀਆ ਰਿਪੋਰਟਾਂ ਮੁਤਾਬਕ ਇਸ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕੁਲ 20 ਗੱਡੀਆਂ ਨੂੰ ਮੌਕੇ 'ਤੇ ਰਵਾਨਾ ਕੀਤਾ ਗਿਆ ਸੀ। ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮਦਦ ਨਾਲ ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਦੱਸ ਦਈਏ ਕਿ ਬਿਲਡਿੰਗ ਦੇ ਕਨਵਰਜਨ ਬਲਾਕ ਵਿੱਚ ਮੁੱਖ ਰੂਪ ਨਾਲ ਕਈ ਤਰ੍ਹਾਂ ਦੀ ਲੈਬੋਰੇਟਰੀ ਹੈ। ਅੱਗ ਲੱਗਣ ਦੀ ਵਜ੍ਹਾ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ। ਇਸ ਅੱਗ ਵਿੱਚ ਕਿਸੇ ਦੇ ਵੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ। ਹੁਣੇ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਜਿਸ ਸਮੇਂ ਇਹ ਅੱਗ ਲੱਗੀ ਸੀ ਉਸ ਸਮੇਂ ਉਸ ਮੰਜ਼ਿਲ 'ਤੇ ਕੋਈ ਮੌਜੂਦ ਸੀ ਜਾਂ ਨਹੀਂ। ਫਿਲਹਾਲ ਅੱਗ ਲੱਗਣ ਦੇ ਕਾਰਨ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਉਨਾਵ ’ਚ ਪੁਲਸ ’ਤੇ ਪਥਰਾਅ, 3 ਇੰਸਪੈਕਟਰਾਂ ਸਮੇਤ 15 ਜ਼ਖਮੀ
NEXT STORY