ਨਵੀਂ ਦਿੱਲੀ- ਉੱਤਰੀ-ਪੱਛਮੀ ਦਿੱਲੀ ਦੇ ਭਾਰਤ ਨਗਰ ਇਲਾਕੇ ਵਿਚ ਪਤਨੀ ਨਾਲ ਝਗੜਾ ਹੋਣ ਮਗਰੋਂ ਪਤੀ ਨੇ ਆਪਣੇ ਦੋ ਬੱਚਿਆਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ 'ਚ ਉਸ ਦੇ ਦੋ ਸਾਲ ਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਦੂਜਾ ਪੁੱਤਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਵਿਅਕਤੀ ਨੇ ਖ਼ੁਦ ਵੀ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਦੱਸਿਆ ਕਿ ਜੇ. ਜੇ. ਕਾਲੋਨੀ ਵਾਸੀ ਰਾਕੇਸ਼ ਬੇਰੁਜ਼ਗਾਰ ਅਤੇ ਸ਼ਰਾਬ ਪੀਣ ਦਾ ਆਦੀ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸ਼ਾਮ ਰਾਕੇਸ਼ ਦਾ ਆਪਣੀ ਪਤਨੀ ਨਾਲ ਵਿਵਾਦ ਹੋ ਗਿਆ ਅਤੇ ਉਸ ਨੇ ਦੋਹਾਂ ਪੁੱਤਾਂ ਨਾਲ ਖ਼ੁਦ ਨੂੰ ਇਕ ਕਮਰੇ ਵਿਚ ਬੰਦ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਉਸ ਨੇ ਬੱਚਿਆਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਅਤੇ ਬਾਅਦ ਵਿਚ ਖ਼ੁਦ ਵੀ ਜਾਨ ਦੇਣ ਦੀ ਕੋਸ਼ਿਸ਼ ਕੀਤੀ।
ਪੁਲਸ ਮੁਤਾਬਕ ਸ਼ਾਮ ਕਰੀਬ ਸਾਢੇ 6 ਵਜੇ ਘਟਨਾ ਦੀ ਸੂਚਨਾ ਮਿਲਣ ਮਗਰੋਂ ਭਾਰਤ ਨਗਰ ਥਾਣੇ ਦੀ ਇਕ ਟੀਮ ਮੌਕੇ 'ਤੇ ਪਹੁੰਚੀ। ਅਧਿਕਾਰੀ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਦੀਪ ਚੰਦ ਬੰਧੂ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਡਾ. ਰਾਮ ਮਨੋਹਰ ਲੋਹੀਆ ਹਸਪਤਾਲ ਰੈਫਰ ਕਰ ਦਿੱਤਾ ਗਿਆ। ਰਾਕੇਸ਼ ਦੇ ਛੋਟੇ ਪੁੱਤਰ ਦੀ ਹਸਪਤਾਲ ਵਿਚ ਮੌਤ ਹੋ ਗਈ, ਜਦਕਿ ਉਸ ਦੇ 5 ਸਾਲਾ ਵੱਡੇ ਪੁੱਤਰ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਦੱਸਿਆ ਕਿ ਮਾਮਲੇ ਵਿਚ ਰਾਕੇਸ਼ ਖਿਲਾਫ਼ ਆਈ. ਪੀ. ਐੱਸ. ਦੀ ਧਾਰਾ-302 (ਕਤਲ) ਤਹਿਤ FIR ਦਰਜ ਕੀਤੀ ਗਈ ਹੈ।
ਜਲ ਬੋਰਡ ਨੂੰ ਫੰਡ ਨਹੀਂ ਹੋਇਆ ਜਾਰੀ, ਦਿੱਲੀ 'ਚ ਪਾਣੀ ਦਾ ਸੰਕਟ ਪੈਦਾ ਹੋਣ ਦਾ ਡਰ : ਆਤਿਸ਼ੀ
NEXT STORY