ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਦੇ ਨੇਤਾਵਾਂ ਅਤੇ ਉਸ ਦੇ ਸਿੱਖ ਸੈੱਲ ਦੇ ਮੈਂਬਰਾਂ ਸਣੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਆਗੂ ਆਤਿਸ਼ੀ ਵਲੋਂ ਗੁਰੂਆਂ ਦੇ ਅਪਮਾਨ ਖ਼ਿਲਾਫ਼ ਵਿਰੋਧੀ ਪਾਰਟੀ ਦੇ ਹੈੱਡ ਕੁਆਰਟਰ ਨੇੜੇ ਪ੍ਰਦਰਸ਼ਨ ਕੀਤਾ। ਵਿੰਡਸਰ ਪਲੇਸ ਕੋਲ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਅਤੇ ਆਤਿਸ਼ੀ ਖ਼ਿਲਾਫ਼ ਨਾਅਰੇ ਲਗਾਏ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਭਾਜਪਾ ਸੰਸਦ ਮੈਂਬਰ ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ, ਰਾਸ਼ਟਰੀ ਬੁਲਾਰੇ ਆਰਪੀ ਸਿੰਘ ਅਤੇ ਵਿਧਾਇਕ ਕੈਲਾਸ਼ ਗਹਿਲੋਤ ਸਮੇਤ ਹੋਰ ਲੋਕਾਂ ਨੇ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ।
ਭਾਜਪਾ ਵਿਧਾਇਕਾਂ ਨੇ ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਮੰਗਲਵਾਰ ਨੂੰ ਦੋਸ਼ ਲਗਾਇਆ ਸੀ ਕਿ ਆਤਿਸ਼ੀ ਨੇ ਪਿਛਲੇ ਸਾਲ ਨਵੰਬਰ 'ਚ ਦਿੱਲੀ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹਾਦਤ ਦਿਵਸ ਦੇ ਸਿਲਸਿਲੇ 'ਚ ਆਯੋਜਿਤ ਇਕ ਪ੍ਰੋਗਰਾਮ ਨੂੰ ਲੈ ਕੇ ਹੋਏ ਵਿਸ਼ੇਸ਼ ਚਰਚਾ ਦੌਰਾਨ ਉਨ੍ਹਾਂ ਖ਼ਿਲਾਫ਼ ਅਸੰਵੇਦਨਸ਼ੀਲ ਟਿੱਪਣੀ ਕੀਤੀ ਸੀ। ਭਾਜਪਾ ਵਿਧਾਇਕਾਂ ਨੇ ਕਾਲਕਾਜੀ ਤੋਂ ਵਿਧਾਇਕ ਅਤੇ ਸਦਨ 'ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ। ਆਤਿਸ਼ੀ ਸਮੇਤ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਇਸ ਦੋਸ਼ ਦਾ ਖੰਡਨ ਕਰਦੇ ਹੋਏ ਕਿਹਾ ਹੈ ਕਿ ਭਾਜਪਾ ਵਲੋਂ ਇਸਤੇਮਾਲ ਕੀਤੇ ਗਏ ਵੀਡੀਓ ਕਲਿੱਪ ਨਾਲ ਛੇੜਛਾੜ ਕੀਤੀ ਗਈ ਹੈ। ਵਿਧਾਨ ਸਭਾ ਦੀ ਵੀਡੀਓ ਰਿਕਾਰਡਿੰਗ ਨੂੰ ਸਪੀਕਰ ਵਿਜੇਂਦਰ ਗੁਪਤਾ ਨੇ ਵੀਰਵਾਰ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਜਪਾ ਵਿਧਾਇਕਾਂ ਨੇ ਗੁਰੂ ਸਾਹਿਬ ਜੀ ਦਾ ਅਪਮਾਨ ਕਰਨ 'ਤੇ ਆਤਿਸ਼ੀ ਤੋਂ ਕੀਤੀ ਮੁਆਫ਼ੀ ਦੀ ਮੰਗ
NEXT STORY