ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਵੱਲੋਂ ਜਨਤਕ ਕੀਤੀ ਗਈ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ 6 ਜਨਵਰੀ ਨੂੰ ਵਿਧਾਨ ਸਭਾ 'ਚ ਆਤਿਸ਼ੀ ਵੱਲੋਂ ਦਿੱਤੀ ਗਈ ਟਿੱਪਣੀ ਦੀ ਵੀਡੀਓ ਪੂਰੀ ਤਰ੍ਹਾਂ ਅਸਲੀ ਹੈ। ਦੱਸਣਯੋਗ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂਆਂ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ ਸੀ।
ਵੀਡੀਓ ਨਾਲ ਨਹੀਂ ਹੋਈ ਕੋਈ ਛੇੜਛਾੜ
ਰੇਖਾ ਗੁਪਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰ ਕੇ ਕਿਹਾ,'' ਐੱਫ.ਐੱਸ.ਐੱਲ. ਰਿਪੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵੀਡੀਓ 100 ਫੀਸਦੀ ਸਹੀ ਹੈ ਅਤੇ ਵਿਧਾਨ ਸਭਾ ਦੀ ਕਾਰਵਾਈ ਦੀ ਇਸ ਫੁਟੇਜ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਕੀਤੀ ਗਈ। ਉਨ੍ਹਾਂ ਨੇ ਇਸ ਟਿੱਪਣੀ ਨੂੰ ਗੁਰੂਆਂ ਦੇ ਮਹਾਨ ਬਲੀਦਾਨ 'ਤੇ ਇਕ 'ਅਪਮਾਨਜਨਕ ਅਤੇ ਸ਼ਰਮਨਾਕ' ਹਮਲਾ ਕਰਾਰ ਦਿੱਤਾ ਹੈ।''

ਉਨ੍ਹਾਂ ਅੱਗੇ ਲਿਖਿਆ,''ਆਪਣੀ ਗਲਤੀ ਸਵੀਕਾਰ ਕਰਨ ਦੀ ਬਜਾਏ, ਪਾਰਟੀ ਨੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦੀ ਸਰਪ੍ਰਸਤੀ ਹੇਠ ਪੰਜਾਬ ਸਰਕਾਰ, ਪੰਜਾਬ ਪੁਲਸ ਅਤੇ ਪੰਜਾਬ ਦੀ ਫੋਰੈਂਸਿਕ ਲੈਬ ਦੀ ਦੁਰਵਰਤੋਂ ਕਰਕੇ ਇਸ ਪੂਰੇ ਮਾਮਲੇ ਨੂੰ ਰਫਾ-ਦਫਾ ਕਰਨ ਦਾ ਨਿੰਦਣਯੋਗ ਯਤਨ ਕੀਤਾ ਗਿਆ ਸੀ। ਉਨ੍ਹਾਂ ਇਸ ਕਾਰਵਾਈ ਨੂੰ 'ਘੋਰ ਪਾਪ' ਦੱਸਿਆ ਹੈ।'' ਇਸ ਦੇ ਨਾਲ ਰੇਖਾ ਗੁਪਤਾ ਨੇ ਕਿਹਾ ਕਿ ਫੋਰੈਂਸਿਕ ਤਕਨੀਕ ਅਤੇ ਠੋਸ ਸਬੂਤਾਂ ਨੇ ਆਮ ਆਦਮੀ ਪਾਰਟੀ ਦੀ 'ਸਾਜ਼ਿਸ਼' ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਗੁਰੂਆਂ ਦਾ ਅਪਮਾਨ ਕਰਨ ਲਈ ਦੇਸ਼ ਤੋਂ ਜਨਤਕ ਤੌਰ 'ਤੇ ਮਾਫੀ ਮੰਗਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫੜਨਵੀਸ ਨੇ ਆਪਣੀ ਕਾਬਲੀਅਤ ਸਾਬਿਤ ਕੀਤੀ
NEXT STORY