ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਲੋਕਾਂ ਖ਼ਿਲਾਫ਼ ਜ਼ਮੀਨ ਦੇ ਬਦਲੇ ਨੌਕਰੀ ਘਪਲਾ ਮਾਮਲੇ 'ਚ ਦੋਸ਼ ਤੈਅ ਕਰਨ ਦਾ ਸ਼ੁੱਕਰਵਾਰ ਨੂੰ ਆਦੇਸ਼ ਦਿੱਤਾ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਕਿ ਯਾਦਵ ਨੇ ਰੇਲ ਮੰਤਰਾਲਾ ਨੂੰ ਆਪਣੀ ਨਿੱਜੀ ਸੰਪਤੀ ਵਜੋਂ ਇਸਤੇਮਾਲ ਕੀਤਾ ਤਾਂ ਕਿ ਉਹ ਇਕ ਅਪਰਾਧਕ ਗਤੀਵਿਧੀ ਨੂੰ ਅੰਜਾਮ ਦੇ ਸਕਣ, ਜਿਸ 'ਚ ਸਰਕਾਰੀ ਨੌਕਰੀ ਨੂੰ ਸੌਦੇਬਾਜ਼ੀ ਦੇ ਹਥਿਆਰ ਵਜੋਂ ਇਸਤੇਮਾਲ ਕਰ ਕੇ ਯਾਦਵ ਪਰਿਵਾਰ ਨੇ ਰੇਲਵੇ ਅਧਿਕਾਰੀਆਂ ਅਤੇ ਆਪਣੇ ਕਰੀਬੀ ਸਹਿਯੋਗੀਆਂ ਦੀ ਮਿਲੀਭਗਤ ਨਾਲ ਜ਼ਮੀਨ ਹਾਸਲ ਕੀਤੀ।
ਅਦਾਲਤ ਨੇ ਇਸ ਮਾਮਲੇ 'ਚ 41 ਲੋਕਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਅਤੇ ਰੇਲਵੇ ਅਧਿਕਾਰੀਆਂ ਸਮੇਤ 52 ਲੋਕਾਂ ਨੂੰ ਬਰੀ ਕਰ ਦਿੱਤਾ। ਇਸ ਤੋਂ ਪਹਿਲੇ, ਸੀਬੀਆਈ ਨੇ ਮਾਮਲੇ 'ਚ ਦੋਸ਼ੀ ਵਿਅਕਤੀਆਂ ਦੀ ਸਥਿਤੀ ਬਾਰੇ ਇਕ ਵੈਰੀਫਿਕੇਸ਼ਨ ਰਿਪੋਰਟ ਪੇਸ਼ ਕੀਤੀ ਸੀ, ਜਿਸ 'ਚ ਕਿਹਾ ਗਿਆ ਸੀ ਕਿ ਉਸ ਦੇ ਦੋਸ਼-ਪੱਤਰ 'ਚ ਨਾਮਜ਼ਦ 103 ਦੋਸ਼ੀਆਂ 'ਚੋਂ 5 ਦੀ ਮੌਤ ਹੋ ਗਈ ਹੈ। ਅਦਾਲਤ ਨੇ ਮਾਮਲੇ 'ਚ ਰਸਮੀ ਰੂਪ ਨਾਲ ਦੋਸ਼ ਤੈਅ ਕਰਨ ਲਈ 23 ਜਨਵਰੀ ਦੀ ਤਰੀਕ ਤੈਅ ਕੀਤੀ ਹੈ। ਜਾਂਚ ਏਜੰਸੀ ਨੇ ਘਪਲੇ ਦੇ ਸਿਲਸਿਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਉਨ੍ਹਾਂ ਦੇ ਬੇਟੇ ਤੇਜਸਵੀ ਯਾਦਵ ਅਤੇ ਹੋਰ ਖ਼ਿਲਾਫ਼ ਦੋਸ਼ ਪੱਤਰ ਦਾਇਰ ਕੀਤਾ ਸੀ। ਦੋਸ਼ ਹੈ ਕਿ ਮੱਧ ਪ੍ਰਦੇਸ਼ ਦੇ ਜਬਲਪੁਰ 'ਚ ਸਥਿਤ ਭਾਰਤੀ ਰੇਲਵੇ ਦੇ ਪੱਛਮੀ ਮੱਧ ਜ਼ੋਨ 'ਚ ਗਰੁੱਪ-ਡੀ ਸ਼੍ਰੇਣੀ 'ਚ ਭਰਤੀਆਂ ਲਾਲੂ ਯਾਦਵ ਦੇ ਰੇਲ ਮੰਤਰੀ ਰਹਿੰਦੇ 2004 ਤੋਂ 2009 ਵਿਚਾਲੇ ਕੀਤੀਆਂ ਗਈਆਂ। ਇਸ ਦੇ ਬਦਲੇ 'ਚ ਭਰਤੀ ਹੋਣ ਵਾਲੇ ਲੋਕਾਂ ਨੇ ਰਾਜਦ ਮੁਖੀ ਦੇ ਪਰਿਵਾਰ ਦੇ ਮੈਂਬਰਾਂ ਜਾਂ ਸਹਿਯੋਗੀਆਂ ਦੇ ਨਾਂ ਜ਼ਮੀਨ ਦੇ ਟੁਕੜੇ ਤੋਹਫੇ 'ਚ ਬੇਨਾਮੀ ਸੰਪਤੀਆਂ ਸ਼ਾਮਲ ਸਨ, ਜੋ ਅਪਰਾਧਕ ਸਾਜਿਸ਼ ਦੇ ਬਰਾਬਰ ਸੀ। ਦੋਸ਼ੀਆਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰੂ ਸਾਹਿਬ ਨੂੰ ਲੈ ਕੇ ਆਤਿਸ਼ੀ ਵਲੋਂ ਕੀਤੀ ਗਈ ਟਿੱਪਣੀ 'ਸ਼ਰਮਨਾਕ' : CM ਰੇਖਾ ਗੁਪਤਾ
NEXT STORY