ਨਵੀਂ ਦਿੱਲੀ- ਦੱਖਣੀ-ਪੂਰਬੀ ਦਿੱਲੀ ਦੇ ਲਾਜਪਤ ਨਗਰ ਇਲਾਕੇ 'ਚ ਸੋਮਵਾਰ ਨੂੰ ਇਕ ਰੈਸਟੋਰੈਂਟ 'ਚ ਅੱਗ ਲੱਗ ਗਈ, ਹਾਲਾਂਕਿ ਇਸ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।ਫਾਇਰ ਡਿਪਾਰਟਮੈਂਟ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਲਾਜਪਤ ਨਗਰ ਦੇ ਇਕ ਰੈਸਟੋਰੈਂਟ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਅਸੀਂ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੂੰ ਮੌਕੇ 'ਤੇ ਭੇਜਿਆ। ਉਨ੍ਹਾਂ ਦੱਸਿਆ ਕਿ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਇਸ ਘਟਨਾ ਦੀ ਵਿਸਥਾਰਪੂਰਵਕ ਜਾਂਚ ਲਈ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
Sovereign Gold Bond ਨੂੰ ਲੈ ਕੇ RBI ਤੋਂ ਵੱਡਾ ਅਪਡੇਟ, ਪ੍ਰੀਮੈਚਿਓਰ ਰੀਡੈਂਪਸ਼ਨ ਤਾਰੀਖਾਂ ਦਾ ਕੀਤਾ ਐਲਾਨ
NEXT STORY