ਨਵੀਂ ਦਿੱਲੀ : ਦਿੱਲੀ ਦੇ ਕੋਟਲਾ ਮੁਬਾਰਕਪੁਰ ਸਥਿਤ ਬਾਜ਼ਾਰ ਵਿੱਚ ਬੁੱਧਵਾਰ ਤੜਕੇ ਦੁਕਾਨਾਂ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਕਾਰਨ ਘੱਟੋ-ਘੱਟ ਛੇ ਟੀਨ ਸ਼ੈੱਡ ਦੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਇੱਕ ਫਾਇਰ ਅਫ਼ਸਰ ਨੇ ਦੱਸਿਆ ਕਿ ਸਵੇਰੇ 4:08 ਵਜੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਨੌਂ ਫਾਇਰ ਇੰਜਣਾਂ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਉਨ੍ਹਾਂ ਨੇ ਸਵੇਰੇ 6:15 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਪਹੁੰਚਾਓ ਹਸਪਤਾਲ, ਮਿਲਣਗੇ 25 ਹਜ਼ਾਰ ਰੁਪਏ
ਉਹਨਾਂ ਨੇ ਕਿਹਾ ਕਿ ਅੱਗ ਲੱਗਣ ਕਾਰਨ ਫਿਲਹਾਲ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਸ ਅੱਗ ਦੀ ਘਟਨਾ ਵਿੱਚ ਕੱਪੜੇ, ਤਰਪਾਲ, ਸਟੇਸ਼ਨਰੀ ਅਤੇ ਕਾਸਮੈਟਿਕਸ ਸਮੇਤ ਕਈ ਤਰ੍ਹਾਂ ਦੇ ਸਮਾਨ ਵੇਚਣ ਵਾਲੀਆਂ ਦੁਕਾਨਾਂ ਪ੍ਰਭਾਵਿਤ ਹੋਈਆਂ ਹਨ। ਅਧਿਕਾਰੀ ਦੇ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ, ਇਹ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਫਿਲਹਾਲ, ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ : ਹੁਣ 3 ਮਹੀਨਿਆਂ ਦਾ ਇਕੱਠਾ ਮਿਲੇਗਾ ਮੁਫ਼ਤ ਰਾਸ਼ਨ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
IMD ਦੀ ਭਵਿੱਖਬਾਣੀ! ਇਨ੍ਹਾਂ ਸੂਬਿਆਂ 'ਚ ਮੋਹਲੇਧਾਰ ਮੀਂਹ ਦਾ ਅਲਰਟ
NEXT STORY