ਨਵੀਂ ਦਿੱਲੀ- ਦਿੱਲੀ 'ਚ ਐਤਵਾਰ ਸਵੇਰੇ ਹੋਈ ਹਲਕੀ ਬਾਰਿਸ਼ ਨਾਲ ਪਿਛਲੇ ਇਕ ਹਫ਼ਤੇ ਦੀ ਗਰਮੀ ਤੋਂ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੀ। ਮੌਸਮ ਵਿਭਾਗ (ਆਈਐੱਮਡੀ) ਅਨੁਸਾਰ, ਦਿਨ ਭਰ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਕਾਰਨ ਸ਼ਹਿਰ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਦੁਪਹਿਰ ਅਤੇ ਸ਼ਾਮ ਨੂੰ ਮੁੜ ਤੋਂ ਬੂੰਦਾਬਾਂਦੀ ਹੋ ਸਕਦੀ ਹੈ। ਇਸ ਦੌਰਾਨ ਦਿੱਲੀ 'ਚ ਗਰਜ ਨਾਲ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਸਵੇਰੇ 8.30 ਵਜੇ ਦਿੱਲੀ ਦੇ ਮੁੱਖ ਮੌਸਮ ਕੇਂਦਰ ਸਫਦਰਜੰਗ ਵੇਧਸ਼ਾਲਾ 'ਚ ਤਾਪਮਾਨ 20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਹਫ਼ਤੇ ਦੇ ਤਾਪਮਾਨ ਦੀ ਤੁਲਨਾ 'ਚ ਕਾਫ਼ੀ ਘੱਟ ਹੈ।
ਸਵੇਰੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹੇ, ਜਿਸ ਨਾਲ ਸ਼ਹਿਰ ਦੇ ਕੁਝ ਹਿੱਸਿਆਂ 'ਚ ਗਰਜ ਨਾਲ ਹਲਕੀ ਬਾਰਿਸ਼ ਪੈਣ ਨਾਲ ਤਾਪਮਾਨ ਘੱਟ ਬਣਿਆ ਰਿਹਾ। ਮੌਸਮ ਮਾਹਿਰਾਂ ਨੇ ਪੱਛਮੀ ਹਿਮਾਲਿਆ 'ਤੇ ਸਰਗਰਮ ਹੋ ਰਹੀ ਪੱਛਮੀ ਗੜਬੜੀ ਨੂੰ ਇਸ ਬਾਰਿਸ਼ ਦਾ ਕਾਰਨ ਦੱਸਿਆ ਹੈ। ਇਸ ਦੇ ਨਾਲ ਹੀ ਮੱਧ ਪਾਕਿਸਤਾਨ ਅਤੇ ਪੰਜਾਬ ਤੇ ਹਰਿਆਣ ਨਾਲ ਲੱਗਦੇ ਇਲਾਕਿਆਂ 'ਚ ਇਕ ਚੱਕਰਵਾਤੀ ਸਰਕੂਲੇਸ਼ਨ ਵਿਕਸਿਤ ਹੋਇਆ ਹੈ, ਜਿਸ ਕਾਰਨ ਅਗਲੇ ਕੁਝ ਦਿਨਾਂ ਤੱਕ ਰਾਸ਼ਟਰੀ ਰਾਜਧਾਨੀ 'ਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ, ਜਿਸ ਤੋਂ ਬਾਅਦ ਹੌਲੀ-ਹੌਲੀ ਵਾਧਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Indian Oil 'ਚ ਨਿਕਲੀਆਂ ਭਰਤੀਆਂ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
NEXT STORY