ਨਵੀਂ ਦਿੱਲੀ— ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ 'ਚ ਜਾਰੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਐਤਵਾਰ ਭਾਵ ਅੱਜ ਇੱਥੇ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ ਪੁਲਸ ਨੇ ਚਿਤਾਵਨੀ ਜਾਰੀ ਕਰ ਕੇ ਕਿਹਾ ਕਿ ਇਸ ਖੇਤਰ ਵਿਚ ਜ਼ਿਆਦਾ ਲੋਕ ਇਕੱਠੇ ਨਾ ਹੋਣ ਅਤੇ ਨਾ ਹੀ ਪ੍ਰਦਰਸ਼ਨ ਕਰਨ। ਪੁਲਸ ਨੇ ਕਿਹਾ ਕਿ ਹੁਕਮ ਨੂੰ ਨਾ ਮੰਨਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਸ਼ਾਹੀਨ ਬਾਗ ਵਿਚ ਸੀ. ਏ. ਏ. ਵਿਰੁੱਧ ਪ੍ਰਦਰਸ਼ਨਾਂ ਨੂੰ ਲੈ ਕੇ ਪਿਛਲੇ ਢਾਈ ਮਹੀਨਿਆਂ (15 ਦਸੰਬਰ) ਤੋਂ ਲਗਾਤਾਰ ਔਰਤਾਂ ਧਰਨੇ 'ਤੇ ਬੈਠੀਆਂ ਹੋਈਆਂ ਹਨ। ਔਰਤਾਂ ਨਾਗਰਿਕਤਾ ਸੋਧ ਕਾਨੂੰਨ ਨੂੰ ਹਟਾਉਣ ਦੀ ਮੰਗ ਕਰ ਰਹੀਆਂ ਹਨ। ਉੱਥੇ ਹੀ ਇਸ ਮਾਮਲੇ ਦੀ ਸੁਣਵਾਈ ਅਜੇ ਸੁਪਰੀਮ ਕੋਰਟ 'ਚ ਚੱਲ ਰਹੀ ਹੈ। ਕੋਰਟ ਵਲੋਂ ਨਿਯੁਕਤ ਵਾਰਤਾਕਾਰ ਵੀ ਪ੍ਰਦਰਸ਼ਨਕਾਰੀਆਂ ਨੂੰ ਧਰਨਾ ਖਤਮ ਕਰਨ ਲਈ ਮਨਾਉਣ 'ਚ ਅਸਫਲ ਰਹੇ।
ਹੈੱਡ ਕਾਂਸਟੇਬਲ ਦੇ ਅਹੁਦਿਆਂ 'ਤੇ ਨਿਕਲੀਆਂ ਨੌਕਰੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
NEXT STORY