ਨਵੀਂ ਦਿੱਲੀ (ਏਜੰਸੀ)- ਜਸਟਿਸ ਗੁਰਵਿੰਦਰ ਪਾਲ ਸਿੰਘ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁੱਕੀ। ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੁਦੇਵ ਸਾਂਬਰੇ ਨੇ ਜੱਜ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਦੇ ਨਾਲ ਹੀ ਦਿੱਲੀ ਹਾਈ ਕੋਰਟ 'ਚ ਜੱਜਾਂ ਦੀ ਗਿਣਤੀ 50 ਹੋ ਗਈ। ਹਾਈ ਕੋਰਟ 'ਚ ਜੱਜਾਂ ਦੀ ਮਨਜ਼ੂਰ ਗਿਣਤੀ 60 ਹੈ, ਜਿਸ 'ਚ 45 ਸਥਾਈ ਅਤੇ 15 ਵਾਧੂ ਜੱਜ ਸ਼ਾਮਲ ਹਨ। ਸਹੁੰ ਚੁੱਕ ਸਮਾਗਮ ਹਾਈ ਕੋਰਟ ਕੰਪਲੈਕਸ 'ਚ ਆਯੋਜਿਤ ਕੀਤਾ ਗਿਆ।
ਦਿੱਲੀ ਜ਼ਿਲ੍ਹਾ ਨਿਆਂਪਾਲਿਕਾ 'ਚ ਨਿਆਇਕ ਅਧਿਕਾਰੀ ਰਹੇ ਜੱਜ ਸਿੰਘ ਨੂੰ ਵਾਧੂ ਜੱਜ ਵਜੋਂ ਹਾਈ ਕੋਰਟ 'ਚ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਨੇ ਹਿੰਦੀ 'ਚ ਅਹੁਦੇ ਦੀ ਸਹੁੰ ਚੁੱਕੀ। ਕੇਂਦਰ ਸਰਕਾਰ ਨੇ 5 ਅਕਤੂਬਰ ਨੂੰ ਨਿਆਇਕ ਅਧਿਕਾਰੀ ਸਿੰਘ ਨੂੰ ਹਾਈ ਕੋਰਟ ਦਾ ਜੱਜ ਨਿਯੁਕਤ ਕੀਤੇ ਜਾਣ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਸੀ। ਸਤੰਬਰ 'ਚ ਕੁੱਲ 7 ਜੱਜਾਂ ਨੇ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁੱਕੀ ਸੀ। ਸੁਪਰੀਮ ਕੋਰਟ ਦੇ ਕਾਲੇਜੀਅਮ ਨੇ 10 ਸਤੰਬਰ ਨੂੰ 8 ਨਿਆਇਕ ਅਧਿਕਾਰੀਆਂ ਨੂੰ ਦਿੱਲੀ ਹਾਈ ਕੋਰਟ 'ਚ ਤਰੱਕੀ ਦੇਣ ਦੀ ਸਿਫਾਰਿਸ਼ ਕੀਤੀ ਸੀ। ਇਨ੍ਹਾਂ 'ਚੋਂ 7 ਅਧਿਕਾਰੀਆਂ ਨੂੰ ਹਾਈ ਕੋਰਟ 'ਚ ਤਰੱਕੀ ਦਿੱਤੀ ਗਈ, ਜਦੋਂ ਕਿ ਸਿੰਘ ਦਾ ਨਾਂ ਉਸ ਸੂਚੀ 'ਚ ਸ਼ਾਮਲ ਨਹੀਂ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤੀ ਪਰੰਪਰਾਵਾਂ ਦੁਨੀਆ ਭਰ ਦੇ ਸਮਾਜ ਦੀ ਸੁਰੱਖਿਆ ਤੇ ਭਲਾਈ ਲਈ ਮਹੱਤਵਪੂਰਨ: ਭਾਗਵਤ
NEXT STORY