ਨਵੀਂ ਦਿੱਲੀ (ਏਜੰਸੀ)- ਦੱਖਣ-ਪੂਰਬੀ ਦਿੱਲੀ ਦੇ ਕਿਲੋਕਰੀ ਪਿੰਡ ’ਚ ਸਾਮਾਨ ਪਹੁੰਚਾਉਣ ਦਾ ਕੰਮ ਕਰਨ ਵਾਲਿਆਂ ਅਤੇ ਢਾਬਾ ਕਰਮਚਾਰੀਆਂ ਦੇ ਇਕ ਸਮੂਹ ਨੇ 54 ਸਾਲਾ ਮਣੀਪੁਰੀ ਸੰਗੀਤਕਾਰ ’ਤੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਸੋਮਵਾਰ ਨੂੰ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਨਲਾਈਟ ਕਾਲੋਨੀ ਥਾਣਾ ਅਧੀਨ ਕਿਲੋਕਰੀ ਪਿੰਡ ਦੇ ਨਿਵਾਸੀ ਅਤੇ ਮਣੀਪੁਰ ਨਾਲ ਸਬੰਧ ਰੱਖਣ ਵਾਲੇ ਸੀ. ਵਿਕਰਮ ਸਿੰਘ ਦੀ ਕੁੱਟਮਾਰ ਸਬੰਧੀ ਪੁਲਸ ਕੰਟਰੋਲ ਰੂਮ (ਪੀ. ਸੀ. ਆਰ.) ਨੂੰ ਸੂਚਨਾ ਦਿੱਤੀ ਗਈ।
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਤੇਈ ਭਾਈਚਾਰੇ ਨਾਲ ਸਬੰਧਤ ਸਿੰਘ ਨੇ ਸਾਮਾਨ ਪਹੁੰਚਾਉਣ ਵਾਲੇ ਕਰਮਚਾਰੀਆਂ ਅਤੇ ਢਾਬਾ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਕਥਿਤ ਤੌਰ ’ਤੇ ਰੌਲਾ ਪਾਉਣ ’ਤੇ ਇਤਰਾਜ਼ ਜਤਾਇਆ ਸੀ। ਪੁਲਸ ਨੇ ਕਿਹਾ ਕਿ ਜਦੋਂ ਉਹ ਹੇਠਾਂ ਆਇਆ ਅਤੇ ਉਨ੍ਹਾਂ ਲੋਕਾਂ ਦਾ ਵਿਰੋਧ ਕੀਤਾ ਤਾਂ ਉਕਤ ਕਰਮਚਾਰੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਘਸੁੰਨ ਮਾਰੇ, ਜਿਸ ਨਾਲ ਉਸ ਨੂੰ ਗੰਭੀਰ ਸੱਟਾਂ ਆਈਆਂ। ਅਧਿਕਾਰੀ ਨੇ ਦੱਸਿਆ ਕਿ ਸਿੰਘ ਨੂੰ ਉਨ੍ਹਾਂ ਦਾ ਪੁੱਤਰ ਹਸਪਤਾਲ ਲੈ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਰਿਆਣਾ 'ਚ ਭਿਆਨਕ ਹਾਦਸਾ: ਸ਼ਰਧਾਲੂਆਂ ਨਾਲ ਭਰੇ ਪਿਕਅੱਪ-ਕੈਂਟਰ ਦੀ ਟੱਕਰ, 2 ਦੀ ਮੌਤ; 24 ਤੋਂ ਵੱਧ ਜ਼ਖਮੀ
NEXT STORY