ਨਵੀਂ ਦਿੱਲੀ- ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ 'ਚ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਕ ਅਧਿਕਾਰਤ ਬਿਆਨ 'ਚ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਸ ਮੁਲਾਕਾਤ ਦੀ ਇਕ ਤਸਵੀਰ ਸਾਂਝੀ ਕੀਤੀ।

ਪੋਸਟ 'ਚ ਕਿਹਾ ਗਿਆ,''ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।'' ਸੰਧੂ ਨੇ ਬੁੱਧਵਾਰ ਨੂੰ ਦਿੱਲੀ ਦੇ 23ਵੇਂ ਉੱਪ ਰਾਜਪਾਲ ਵਜੋਂ ਸਹੁੰ ਚੁੱਕੀ ਸੀ। ਇਕ ਹੋਰ ਪੋਸਟ 'ਚ ਰਾਸ਼ਟਰਪਤੀ ਦਫ਼ਤਰ ਨੇ ਦੱਸਿਆ ਕਿ ਰਾਸ਼ਟਰਪਤੀ ਮੁਰਮੂ ਨੇ ਸ਼ੁੱਕਰਵਾਰ ਸਵੇਰੇ ਰਾਸ਼ਟਰਪਤੀ ਭਵਨ ਸੰਸਕ੍ਰਿਤੀ ਕੇਂਦਰ 'ਚ ਉੱਤਰਾਖੰਡ, ਮਹਾਰਾਸ਼ਟਰ, ਚੰਡੀਗੜ੍ਹ, ਲੱਦਾਖ, ਗੁਜਰਾਤ, ਮੱਧ ਪ੍ਰਦੇਸ਼ ਅਤੇ ਦਿੱਲੀ ਦੇ ਸੰਸਦ ਮੈਂਬਰਾਂ ਅਤੇ ਰਾਜ ਸਭਾ ਦੇ ਮੈਂਬਰਾਂ ਦੇ ਲਈ ਰਿਫਰੈਸ਼ਮੈਂਟ ਦਾ ਆਯੋਜਨ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤੀ ਜਹਾਜ਼ਾਂ ਨੂੰ ਨਹੀਂ ਲੰਘਣ ਦੇਵੇਗਾ ਈਰਾਨ, ਸਪੱਸ਼ਟ ਕੀਤੀ ਨੀਤੀ
NEXT STORY