ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਰਾਜਧਾਨੀ 'ਚ ਚਾਰ ਲੋਕਾਂ ਵਲੋਂ ਮਿਆਂਮਾਰ ਦੀ ਇਕ ਔਰਤ ਨਾਲ ਸਮੂਹਿਕ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲਸ ਨੇ ਮੰਗਲਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਮਿਆਂਮਾਰ ਦੀ ਔਰਤ ਨੇ ਦੋਸ਼ ਲਗਾਇਆ ਹੈ ਕਿ ਕਾਲਿੰਦੀ ਕੁੰਜ ਇਲਾਕੇ 'ਚ ਇਕ ਆਟੋ ਰਿਕਸ਼ਾ ਡਰਾਈਵਰ ਨੇ ਸਮੂਹਿਕ ਜਬਰ ਜ਼ਿਨਾਹ ਕਰਨ ਤੋਂ ਪਹਿਲਾਂ ਉਸ ਨੂੰ ਬੇਹੋਸ਼ ਕਰ ਦਿੱਤਾ ਅਤੇ ਉਸ ਨੂੰ ਅਗਵਾ ਕਰ ਲਿਆ। ਦਿੱਲੀ ਪੁਲਸ ਦੇ ਅਧਿਕਾਰੀਆਂ ਅਨੁਸਾਰ, ਔਰਤ ਇਕ ਰਜਿਸਟਰਡ ਸ਼ਰਨਾਰਥੀ ਹੈ। ਇਕ ਪੁਲਸ ਅਧਿਕਾਰੀ ਨੇ ਕਿਹਾ,''ਉਸ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।''
ਸ਼ਿਕਾਇਤ ਅਨੁਸਾਰ, ਜਬਰ ਜ਼ਿਨਾਹ ਕਰਨ ਦੌਰਾਨ ਪੀੜਤਾ ਨਾਲ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। ਬਾਅਦ 'ਚ ਉਨ੍ਹਾਂ ਦੋਸ਼ੀਆਂ ਨੇ ਪੀੜਤਾ ਨੂੰ ਇਕ ਕਾਰ 'ਚ ਬਿਠਾ ਕੇ ਇਕ ਸੁੰਨਸਾਨ ਜਗ੍ਹਾ ਛੱਡ ਦਿੱਤਾ। ਇਕ ਪੁਲਸ ਅਧਿਕਾਰੀ ਨੇ ਕਿਹਾ,''ਅਸੀਂ 25 ਫਰਵਰੀ ਨੂੰ ਆਈ.ਪੀ.ਸੀ. ਦੀ ਧਾਰਾ 365, 368, 376ਡੀ, 323 ਅਤੇ 506 ਦੇ ਅਧੀਨ ਮਾਮਲਾ ਦਰਜ ਕੀਤਾ ਹੈ।''
ਕਾਂਗਰਸ ਦਾ ਦਾਅਵਾ- ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ 'ਚ BJP ਦੇਵਾਂਗੇ ਸਖ਼ਤ ਟੱਕਰ
NEXT STORY