ਨਵੀਂ ਦਿੱਲੀ- ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਅਗਲੇ 24 ਘੰਟਿਆਂ ਦੌਰਾਨ ਮੀਂਹ ਪਵੇਗਾ। ਮੌਸਮ ਵਿਭਾਗ ਨੇ ਇਸ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਮੁਤਾਬਕ ਬੁੱਧਵਾਰ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋਵੇਗਾ, ਜਿਸ ਦਾ ਅਸਰ ਪੂਰੇ ਉੱਤਰ ਭਾਰਤ ਵਿਚ ਦਿੱਸੇਗਾ। ਇਸ ਦੇ ਚੱਲਦੇ ਮੈਦਾਨੀ ਇਲਾਕਿਆਂ ਵਿਚ ਮੀਂਹ ਅਤੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਮੀਂਹ ਦਾ ਅਸਰ ਦਿੱਲੀ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ 'ਚ ਵੀ ਵੇਖਣ ਨੂੰ ਮਿਲੇਗਾ। ਖ਼ਾਸ ਗੱਲ ਇਹ ਹੈ ਕਿ ਹੋਲੀ ਦੇ ਦਿਨ ਵੀ ਮੌਸਮ ਬਦਲਿਆ ਰਹੇਗਾ ਅਤੇ ਕਈ ਇਲਾਕਿਆਂ ਵਿਚ ਮੀਂਹ ਪੈ ਸਕਦਾ ਹੈ।
ਹੋਲੀ 'ਤੇ ਮੀਂਹ ਦਾ ਅਸਰ
ਇਸ ਸਾਲ ਹੋਲੀ ਦਾ ਤਿਉਹਾਰ ਸ਼ੁੱਕਰਵਾਰ 14 ਮਾਰਚ ਨੂੰ ਮਨਾਇਆ ਜਾਵੇਗਾ। ਮੌਸਮ ਵਿਭਾਗ ਨੇ ਦੱਸਿਆ ਕਿ ਹੋਲੀ ਦੇ ਦਿਨ ਦਿੱਲੀ-NCR 'ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ। ਉੱਤਰ ਪ੍ਰਦੇਸ਼ ਦੇ ਪੱਛਮੀ ਜ਼ਿਲ੍ਹਿਆਂ 'ਚ ਗਰਜ ਨਾਲ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ 'ਚ ਆਗਰਾ, ਅਲੀਗੜ੍ਹ, ਨੋਇਡਾ, ਗਾਜ਼ੀਆਬਾਦ, ਮੇਰਠ, ਬੁਲੰਦਸ਼ਹਿਰ, ਏਟਾ, ਕਾਸਗੰਜ, ਮਥੁਰਾ ਅਤੇ ਬਰੇਲੀ ਵਰਗੇ ਇਲਾਕੇ ਸ਼ਾਮਲ ਹਨ। ਇਸ ਤੋਂ ਇਲਾਵਾ ਹੋਲੀ ਵਾਲੇ ਦਿਨ ਹਰਿਆਣਾ, ਪੰਜਾਬ ਅਤੇ ਰਾਜਸਥਾਨ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ-NCR 'ਚ ਤਿੰਨ ਦਿਨ ਤੱਕ ਮੀਂਹ ਦਾ ਅਲਰਟ
ਦਿੱਲੀ-NCR 'ਚ ਪਿਛਲੇ ਕੁਝ ਦਿਨਾਂ ਤੋਂ ਬੱਦਲ ਛਾਏ ਹੋਏ ਹਨ, ਜਿਸ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ (13 ਤੋਂ 15 ਮਾਰਚ) ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਹ ਬਾਰਿਸ਼ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ ਪਰ ਇਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ।
ਮੀਂਹ ਅਤੇ ਬਰਫਬਾਰੀ ਵਾਲੇ ਸੂਬੇ:
ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਮ ਅਤੇ ਪੱਛਮੀ ਬੰਗਾਲ ਦੇ ਪਹਾੜੀ ਖੇਤਰਾਂ 'ਚ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
ਇਨ੍ਹਾਂ ਤਰੀਖਾਂ ਨੂੰ ਕਿੱਥੇ ਮੀਂਹ ਪਵੇਗਾ?
➤ 12-16 ਮਾਰਚ: ਜੰਮੂ ਅਤੇ ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਮੀਂਹ ਅਤੇ ਬਰਫ਼ਬਾਰੀ।
➤ 12-15 ਮਾਰਚ: ਪੰਜਾਬ 'ਚ ਹਲਕੀ ਬਾਰਿਸ਼।
➤ 13-15 ਮਾਰਚ: ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਮੀਂਹ।
➤ 15 ਮਾਰਚ: ਪੂਰਬੀ ਉੱਤਰ ਪ੍ਰਦੇਸ਼ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਕੇਜਰੀਵਾਲ ਵਿਰੁੱਧ FIR ਦਰਜ ਕਰਨ ਦਾ ਹੁਕਮ, ਜਨਤਾ ਦੇ ਪੈਸੇ ਦੀ ‘ਦੁਰਵਰਤੋਂ’ ਦਾ ਦੋਸ਼
NEXT STORY