ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਲਾਲ ਕਿਲ੍ਹਾ ਧਮਾਕਾ ਮਾਮਲੇ 'ਚ 13 ਮੁਲਜ਼ਮਾਂ ਵਿਰੁੱਧ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਦਾਇਰ 7,500 ਪੰਨਿਆਂ ਦੀ ਚਾਰਜਸ਼ੀਟ ਦਾ ਨੋਟਿਸ ਲਿਆ। ਪਿਛਲੇ ਸਾਲ 10 ਨਵੰਬਰ ਨੂੰ ਲਾਲ ਕਿਲ੍ਹੇ ਨੇੜੇ ਇਕ ਕਾਰ ਧਮਾਕੇ 'ਚ 11 ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਸ ਕਾਰ ਨੂੰ ਡਾ. ਉਮਰ ਉਨ ਨਬੀ ਚਲਾ ਰਹੇ ਸੀ। ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਏਜੰਸੀ ਦੀ ਚਾਰਜਸ਼ੀਟ ਦਾ ਨੋਟਿਸ ਲਿਆ ਅਤੇ ਮਾਮਲੇ ਦੀ ਅਗਲੀ ਸੁਣਵਾਈ ਲਈ 9 ਸਤੰਬਰ ਦੀ ਤਰੀਕ ਤੈਅ ਕੀਤੀ।
ਐੱਨਆਈਏ ਨੇ ਇਸ ਸਾਲ 14 ਮਈ ਨੂੰ 10 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ। ਚਾਰਜਸ਼ੀਟ 'ਚ ਕਿਹਾ ਗਿਆ ਹੈ ਕਿ ਮੁੱਖ ਮੁਲਜ਼ਮ ਡਾ. ਉਮਰ ਉਨ ਨਬੀ ਸਮੇਤ ਇਹ ਸਾਰੇ 10 ਮੁਲਜ਼ਮ ਅੰਸਾਰ ਗਜ਼ਵਤ-ਉਲ-ਹਿੰਦ ਨਾਲ ਜੁੜੇ ਸਨ। ਇਹ ਸੰਗਠਨ ਭਾਰਤੀ ਉਪ-ਮਹਾਂਦੀਪ 'ਚ ਅਲਕਾਇਦਾ ਦੀ ਸ਼ਾਖਾ ਹੈ। ਏਜੰਸੀ ਨੇ ਤਿੰਨ ਹੋਰ ਵਿਅਕਤੀਆਂ ਵਿਰੁੱਧ ਇਕ ਪੂਰਕ ਚਾਰਜਸ਼ੀਟ ਦਾਇਰ ਕੀਤੀ। ਇਨ੍ਹਾਂ 'ਚ ਇਕ ਭਗੌੜਾ ਬਾਲ ਰੋਗ ਵਿਗਿਆਨੀ ਵੀ ਸ਼ਾਮਲ ਹੈ, ਜਿਸ ਨੂੰ ਅੱਤਵਾਦੀ ਮਾਡਿਊਲ ਦੇ ਸੰਸਥਾਪਕ ਮੈਂਬਰਾਂ 'ਚੋਂ ਇਕ ਦੱਸਿਆ ਗਿਆ ਹੈ। ਇਨ੍ਹਾਂ ਵਿਅਕਤੀਆਂ 'ਤੇ ਧਮਾਕੇ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਮੁਲਜ਼ਮਾਂ ਦੀ ਗਿਣਤੀ 13 ਹੋ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਛੂਆ-ਛੂਤ ਦਾ ਦੂਜਾ ਨਾਂ ਹੈ 'ਸ਼ੁੱਧੀਕਰਨ' !, ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ 'ਚ ਚੁੱਕਿਆ ਦਲਿਤਾਂ ਨਾਲ ਭੇਦਭਾਵ ਦਾ ਮੁੱਦਾ
NEXT STORY